ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥
ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।
ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।
ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥
ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ(ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।
ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫।
ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥
ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀਰੱਖਦਾ ਹੈ।
ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ(ਆਤਮਕ ਮੌਤ ਸਹੇੜ ਲੈਂਦੀ ਹੈ) ।੬।
ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ(ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ(ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।੭।
ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥
ਅਰਥ: ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮।
ਹੇ ਭਾਈ! ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ।ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ) , ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ! ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।੯।੧।
SORAT’H, FIFTH MEHL, FIRST HOUSE, ASHTAPADEES:
