HUKAMNAMA SAHIB
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆ...