Posts

Showing posts from June, 2020

HUKAMNAMA SAHIB

ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥  ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥   ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥   ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ ਅਰਥ:  ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ ,  ਮੁੜ ਮੁੜ ਜੰਮਦੇ ਤੇ ਮਰਦੇ ਹਨ ;  ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ ।  ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ । ੧ । ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ ;  ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ ।...

HUKAMNAMA SAHIB

ਰਾਗੁ ਸੂਹੀ ਮਹਲਾ ੩ ਘਰੁ ੧੦    ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ...

HUKAMNAMA SAHIB

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ      ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ ਅਰਥ:  ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ।  ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧। ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨। ( ਹੇ ਸੱਜਣ !)  ਤੂੰ ਸੂਰ ,  ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ...

HUKAMNAMA SAHIB

ਧਨਾਸਰੀ ਛੰਤ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ...

HUKAMNAMA SAHIB

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥  ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥   ਅਰਥ:  ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ ;  ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ:  ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ ;  ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ ;  ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ । ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥   ਅਰਥ:  ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ )  ਪਹਿਨਣਾ ਫਿਟਕਾਰ-ਜੋਗ ਹੈ । ੧ । ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥  { ਪੰਨਾ  646} ਅਰਥ:  ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ ; ( ਪਰ ,)  ਹੇ ਨਾਨਕ!...

HUKAMNAMA SAHIB

ਟੋਡੀ ਮਹਲਾ ੫ ਘਰੁ ੨ ਦੁਪਦੇ      ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥ ਅਰਥ:  ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ। ਹੇ ਭਾਈ! ਹੁਕੂਮਤ ,  ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ )  ।  ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ।੧। ਹੇ ਨਾਨਕ! ਆਖ -( ਹੇ ਭਾਈ !)  ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੯। TODEE, FIFTH MEHL, SECOND HOUSE, D...

HUKAMNAMA SAHIB

ਸੂਹੀ ਮਹਲਾ ੫ ॥ ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨ੍ਹ੍ਹਿ ਮੂਲਿ ਨਾਮ ਵਿਛੁੰਨਿਆ ॥੨॥  ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥  ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥   ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥   ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨ੍ਹ੍ਹ ਕਉ ਭਏ ਦਇਆਲ ਤਿਨ੍ਹ੍ਹ ਸਾਧੂ ਸੰਗੁ ਭਇਆ ॥  ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹ੍ਹੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫ ॥੧੬॥ ਅਰਥ:  ਹੇ ਭਾਈ! ਪਰਮਾਤਮਾ ਦੇ ਨਾਮ ਦਾ ਬੇਅੰਤ ਖ਼ਜ਼ਾਨਾ (ਪਰਮਾਤਮਾ ਦੇ) ਭਗਤਾਂ ਦੇ ਹਿਰਦੇ ਵਿਚ ਵੱਸਦਾ ਹੈ ।  ਗੁਰੂ ਦੀ ਸੰਗਤਿ ਵਿਚ (ਨਾਮ ਜਪਿਆਂ) ਜਨਮ ਮਰਨ ਦੇ ਦੁੱਖ ਅਤੇ ਮੋਹ ਆਦਿਕ ਹਰੇਕ ਕਲੇਸ਼ ਦੂਰ ਹੋ ਜਾਂਦਾ ਹੈ । ੧ । ਰਹਾਉ । ਹੇ ਭਾਈ! ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ ਨੂੰ ਲਾਂਭੇ ਛੱਡ ਕੇ ਕਰਮ ਕਾਂਡ ਆਦਿਕ ਦਾ ਉਪਦੇਸ਼) ਉੱਚ...

HUKAMNAMA SAHIB

ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ ਅਰਥ:  ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ ,  ਮਨੁੱਖ ਹਉਮੈ ਦੀਆਂ ...

HUKAMNAMA SAHIB

ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥   ਅਰਥ:  ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ )  ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! ( ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। : ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡ...

HUKAMNAMA SAHIB

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥   ਅਰਥ:  ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ )  । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ( ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ !  ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁ...

HUKAMNAMA SAHIB

ਸੂਹੀ ਮਹਲਾ ੫ ॥ ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥੨॥ ਗ੍ਰਿਹ ਅੰਧ ਕੂਪਾਇਆ ॥ ਪਾਵਕੁ ਸਗਰਾਇਆ ॥੩॥ ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥੪॥੩॥੪੬॥ ਅਰਥ:  ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਇਸ ਭਰੋਸੇ ਨਾਲ ਆਇਆ ਹਾਂ ਕਿ ਤੂੰ ਕਿਰਪਾ ਕਰੇਂਗਾ। ਸੋ, ਹੇ ਮਾਲਕ ਪ੍ਰਭੂ! ਜਿਵੇਂ ਤੈਨੂੰ ਚੰਗੇ ਲੱਗੇ, ਮੇਰੀ ਰੱਖਿਆ ਕਰ। (ਮੈਨੂੰ ਤੇਰੇ ਦਰ ਤੇ) ਗੁਰੂ ਨੇ ਭੇਜਿਆ ਹੈ, (ਮੈਨੂੰ ਤੇਰੇ ਦਰ ਦਾ) ਰਸਤਾ ਗੁਰੂ ਨੇ (ਵਿਖਾਇਆ ਹੈ )  । ੧।ਰਹਾਉ। ਹੇ ਪ੍ਰਭੂ! ਜਿਵੇਂ (ਤੇਜ਼) ਹਵਾ ਧੱਕੇ ਮਾਰਦੀ ਹੈ, ਤਿਵੇਂ ਮਾਇਆ (ਦੀਆਂ ਲਹਿਰਾਂ ਧੱਕੇ ਮਾਰਦੀਆਂ ਹਨ ) ( ਤੇਰੀ ਰਚੀ) ਮਾਇਆ (ਇਕ ਵੱਡਾ ਸਮੁੰਦਰ ਹੈ ਜਿਸ ਤੋਂ) ਪਾਰ ਲੰਘਣਾ ਬਹੁਤ ਔਖਾ ਹੈ।੧। ਹੇ ਪ੍ਰਭੂ! ਮੈਂ ਤਾਂ ਇਹ ਸੁਣ ਸੁਣ ਕੇ ਹੀ ਡਰ ਰਿਹਾ ਹਾਂ ਕਿ ਧਰਮਰਾਜ ਬੜਾ ਕਰੜਾ (ਹਾਕਮ )  ਹੈ।੨। ਹੇ ਪ੍ਰਭੂ! ਇਹ ਸੰਸਾਰ ਇਕ ਅੰਨ੍ਹਾ ਖੂਹ ਹੈ, ਇਸ ਵਿਚ ਸਾਰੀ (ਤ੍ਰਿਸ਼ਨਾ ਦੀ) ਅੱਗ ਹੀ ਅੱਗ ਹੈ। ਹੇ ਨਾਨਕ (ਆਖ-ਹੇ ਪ੍ਰਭੂ! ਜਦੋਂ ਤੋਂ) ਮੈਂ ਗੁਰੂ ਦਾ ਆਸਰਾ ਲਿਆ ਹੈ, ਮੈਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ ,  ਤੇ, ਮੈਨੂੰ ਪੂਰਨ ਪ੍ਰਭੂ ਲੱਭ ਪਿਆ ਹੈ।੪।੩।੪੬। SOOHEE, FIFTH MEHL: I h...

HUKAMNAMA SAHIB

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ ਅਰਥ:  ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ )  ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧। ( ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡ...

HUKAMNAMA SAHIB

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬ ॥ ਅਰਥ:  ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ )  । ੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ )  । ੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ...

HUKAMNAMA SAHIB

ਵਡਹੰਸੁ ਮਹਲਾ ੪ ਘੋੜੀਆ      ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥   ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ...

HUKAMNAMA SAHIB

ਸੂਹੀ ਮਹਲਾ ੧ ॥ ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥ ਤਿਨ੍ਹ੍ਹਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥ ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥ ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥ ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥ ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥ ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥ ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥੪॥੩॥੫॥   ਅਰਥ:  ( ਪ੍ਰਭੂ) ਜਿਨ੍ਹਾਂ (ਜੀਵਾਂ) ਨੂੰ (ਹਿਰਦੇ-ਰੂਪ) ਭਾਂਡੇ ਵਿਚ ਪ੍ਰੇਮ (ਦੀ ਭਿੱਛਿਆ ਦੇਂਦਾ ਹੈ ) , ( ਉਸ ਪ੍ਰੇਮ ਦੀ ਬਰਕਤਿ ਨਾਲ ਪ੍ਰਭੂ) ਉਹਨਾਂ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ। ਉਹਨਾਂ ਉਤੇ ਸੁਖਾਂ ਦੀ ਬਖ਼ਸ਼ਸ਼ ਕਰਦਾ ਹੈ, ਉਹਨਾਂ ਦੇ ਦੁੱਖ ਭੁਲਾ ਦੇਂਦਾ ਹੈ।  ਇਸ ਗੱਲ ਵਿਚ ਰਤਾ ਭੀ ਸ਼ੱਕ ਨਹੀਂ ਕਿ ਅਜੇਹੇ ਜੀਵਾਂ ਨੂੰ ਪ੍ਰਭੂ ਜ਼ਰੂਰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧। ਜਿਨ੍ਹਾਂ ਬੰਦਿਆਂ ਨੂੰ (ਧੁਰੋਂ ਲਿਖਿਆ ਬਖ਼ਸ਼ਸ਼ ਦਾ) ਲੇਖ ਮਿਲ ਜਾਂਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ। ਗੁਰੂ ਉਹਨਾਂ ਨੂੰ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਿੱਖਿਆ ਵਜੋਂ ਦੇਂਦਾ ਹੈ, ਉਹ ਬੰਦੇ (ਜੀਵਨ-ਸਫ਼ਰ ਵਿਚ )  ਗੁਰੂ ਦੇ ਦੱਸੇ ਅਨੁਸਾਰ ਤੁਰਦੇ ਹਨ, ਤੇ (ਹੋਰ ਹੋਰ ਪਾਸੇ) ਭਟਕਦੇ ਨ...

HUKAMNAMA SAHIB

ਬਿਹਾਗੜਾ ਮਹਲਾ ੫ ਛੰਤ ॥  ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥  ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥  ਕੋਏ ਨ ਬੇਲੀ ਹੋਇ ਤੇਰਾ ਸਦਾ ਪਛੋਤਾਵਹੇ ॥  ਗੁਨ ਗੁਪਾਲ ਨ ਜਪਹਿ ਰਸਨਾ ਫਿਰਿ ਕਦਹੁ ਸੇ ਦਿਹ ਆਵਹੇ ॥ ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥ ਬਿਨਵੰਤ ਨਾਨਕ ਬਿਨੁ ਨਾਮ ਹਰਿ ਕੇ ਸਦਾ ਫਿਰਤ ਦੁਹੇਲੀ ॥੧॥ ਅਰਥ:  ਹੇ ਤੁੱਛ ਪਦਾਰਥਾਂ (ਦੇ ਮੋਹ) ਵਿਚ ਰੱਤੇ ਹੋਏ ਮਨੁੱਖ! ਇਸ ਮੋਹ ਦੇ ਕਾਰਨ) ਤੇਰਾ ਜੀਵਨ-ਪੰਧ ਦੁੱਖਾਂ ਨਾਲ ਭਰਦਾ ਜਾ ਰਿਹਾ ਹੈ ।  ਹੇ ਪਾਪ ਕਮਾਣ ਵਾਲੇ ਕੋਈ ਭੀ ਤੇਰਾ (ਸਦਾ ਦਾ) ਸਾਥੀ ਨਹੀਂ । (ਕੀਤੇ ਪਾਪਾਂ ਦੀ ਸਜ਼ਾ ਵਿਚ ਭਾਈਵਾਲ ਬਣਨ ਲਈ) ਤੇਰਾ ਕੋਈ ਭੀ ਸਾਥੀ ਨਹੀਂ ਬਣੇਗਾ, ਤੂੰ ਸਦਾ ਹੱਥ ਮਲਦਾ ਰਹਿ ਜਾਏਂਗਾ ।  ਤੂੰ ਆਪਣੀ ਜੀਭ ਨਾਲ ਸ੍ਰਿਸ਼ਟੀ ਦੇ ਪਾਲਕ ਪ੍ਰਭੂ ਦੇ ਗੁਣ ਨਹੀਂ ਜਪਦਾ, ਜ਼ਿੰਦਗੀ ਦੇ ਇਹ ਦਿਨ ਫਿਰ ਕਦੇ ਵਾਪਸ ਨਹੀਂ ਆਉਣਗੇ (ਜਿਵੇਂ) ਰੁੱਖਾਂ ਨਾਲੋਂ ਵਿਛੁੜੇ ਹੋਏ ਪੱਤਰ (ਮੁੜ ਰੁੱਖਾਂ ਨਾਲ) ਨਹੀਂ ਜੁੜ ਸਕਦੇ । (ਕੀਤੇ ਪਾਪਾਂ ਦੇ ਕਾਰਨ ਮਨੁੱਖ ਦੀ ਜਿੰਦ) ਆਤਮਕ ਮੌਤ ਦੇ ਰਸਤੇ ਉੱਤੇ ਇਕੱਲੀ ਹੀ ਤੁਰੀ ਜਾਂਦੀ ਹੈ ।  ਨਾਨਕ ਬੇਨਤੀ ਕਰਦਾ ਹੈ-ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਮਨੁੱਖ ਦੀ ਜਿੰਦ ਸਦਾ ਦੁੱਖਾਂ ਨਾਲ ਘਿਰੀ ਹੋਈ ਭਟਕਦੀ ਰਹਿੰਦੀ ਹੈ । ੧ । ਤੂੰ ਵਲਵੰਚ ਲੂਕਿ ਕਰਹਿ ਸਭ ਜਾਣੈ ਜਾਣੀ ਰਾਮ ॥ ਲੇਖਾ ਧਰਮ ਭਇਆ ਤਿਲ ਪੀੜੇ ਘਾਣੀ ਰਾਮ ॥ ਕਿ...