HUKAMNAMA SAHIB

ਸੂਹੀ ਮਹਲਾ ੫ ॥ ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥੨॥ ਗ੍ਰਿਹ ਅੰਧ ਕੂਪਾਇਆ ॥ ਪਾਵਕੁ ਸਗਰਾਇਆ ॥੩॥ ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥੪॥੩॥੪੬॥

ਅਰਥ: ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਇਸ ਭਰੋਸੇ ਨਾਲ ਆਇਆ ਹਾਂ ਕਿ ਤੂੰ ਕਿਰਪਾ ਕਰੇਂਗਾ। ਸੋ, ਹੇ ਮਾਲਕ ਪ੍ਰਭੂ! ਜਿਵੇਂ ਤੈਨੂੰ ਚੰਗੇ ਲੱਗੇ, ਮੇਰੀ ਰੱਖਿਆ ਕਰ। (ਮੈਨੂੰ ਤੇਰੇ ਦਰ ਤੇ) ਗੁਰੂ ਨੇ ਭੇਜਿਆ ਹੈ, (ਮੈਨੂੰ ਤੇਰੇ ਦਰ ਦਾ) ਰਸਤਾ ਗੁਰੂ ਨੇ (ਵਿਖਾਇਆ ਹੈ੧।ਰਹਾਉ।

ਹੇ ਪ੍ਰਭੂ! ਜਿਵੇਂ (ਤੇਜ਼) ਹਵਾ ਧੱਕੇ ਮਾਰਦੀ ਹੈ, ਤਿਵੇਂ ਮਾਇਆ (ਦੀਆਂ ਲਹਿਰਾਂ ਧੱਕੇ ਮਾਰਦੀਆਂ ਹਨ) (ਤੇਰੀ ਰਚੀ) ਮਾਇਆ (ਇਕ ਵੱਡਾ ਸਮੁੰਦਰ ਹੈ ਜਿਸ ਤੋਂ) ਪਾਰ ਲੰਘਣਾ ਬਹੁਤ ਔਖਾ ਹੈ।੧।

ਹੇ ਪ੍ਰਭੂ! ਮੈਂ ਤਾਂ ਇਹ ਸੁਣ ਸੁਣ ਕੇ ਹੀ ਡਰ ਰਿਹਾ ਹਾਂ ਕਿ ਧਰਮਰਾਜ ਬੜਾ ਕਰੜਾ (ਹਾਕਮਹੈ।੨।

ਹੇ ਪ੍ਰਭੂ! ਇਹ ਸੰਸਾਰ ਇਕ ਅੰਨ੍ਹਾ ਖੂਹ ਹੈ, ਇਸ ਵਿਚ ਸਾਰੀ (ਤ੍ਰਿਸ਼ਨਾ ਦੀ) ਅੱਗ ਹੀ ਅੱਗ ਹੈ।

ਹੇ ਨਾਨਕ (ਆਖ-ਹੇ ਪ੍ਰਭੂ! ਜਦੋਂ ਤੋਂ) ਮੈਂ ਗੁਰੂ ਦਾ ਆਸਰਾ ਲਿਆ ਹੈ, ਮੈਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂਤੇ, ਮੈਨੂੰ ਪੂਰਨ ਪ੍ਰਭੂ ਲੱਭ ਪਿਆ ਹੈ।੪।੩।੪੬।

SOOHEE, FIFTH MEHL:

I have come to You. I have come to Your Sanctuary. I have come to place my faith in You. I have come seeking Mercy. If it pleases You, save me, O my Lord and Master. The Guru has placed me upon the Path. || 1 || Pause || Maya is very treacherous and difficult to pass through. It is like a violent wind-storm. || 1 || I am so afraid to hear that the Righteous Judge of Dharma is so strict and stern. || 2 || The world is a deep, dark pit; it is all on fire. || 3 || I have grasped the Support of the Holy Saints. Nanak meditates on the Lord. Now, I have found the Perfect Lord. || 4 || 3 || 46 ||

Popular posts from this blog

ਰਾਮਕਲੀ ਮਹਲਾ ੫ ਰੁਤੀ ਸਲੋਕੁ     ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬ...

Hukamnama Sahib Feb 28,2021

HUKAMNAMA SAHIB