Posts

Showing posts from July, 2020

HUKAMNAMA SAHIB

ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ      ੴ ਸਤਿਗੁਰ ਪ੍ਰਸਾਦਿ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥ ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥ ਚੰਗਾ ਮੰ...

HUKAMNAMA SAHIB

ਸੂਹੀ ਮਹਲਾ ੧ ॥ ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥ ਤਿਨ੍ਹ੍ਹਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥ ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥ ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥ ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥ ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥ ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥ ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥੪॥੩॥੫॥   ਅਰਥ:  ( ਪ੍ਰਭੂ) ਜਿਨ੍ਹਾਂ (ਜੀਵਾਂ) ਨੂੰ (ਹਿਰਦੇ-ਰੂਪ) ਭਾਂਡੇ ਵਿਚ ਪ੍ਰੇਮ (ਦੀ ਭਿੱਛਿਆ ਦੇਂਦਾ ਹੈ ) , ( ਉਸ ਪ੍ਰੇਮ ਦੀ ਬਰਕਤਿ ਨਾਲ ਪ੍ਰਭੂ) ਉਹਨਾਂ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ। ਉਹਨਾਂ ਉਤੇ ਸੁਖਾਂ ਦੀ ਬਖ਼ਸ਼ਸ਼ ਕਰਦਾ ਹੈ, ਉਹਨਾਂ ਦੇ ਦੁੱਖ ਭੁਲਾ ਦੇਂਦਾ ਹੈ।  ਇਸ ਗੱਲ ਵਿਚ ਰਤਾ ਭੀ ਸ਼ੱਕ ਨਹੀਂ ਕਿ ਅਜੇਹੇ ਜੀਵਾਂ ਨੂੰ ਪ੍ਰਭੂ ਜ਼ਰੂਰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧। ਜਿਨ੍ਹਾਂ ਬੰਦਿਆਂ ਨੂੰ (ਧੁਰੋਂ ਲਿਖਿਆ ਬਖ਼ਸ਼ਸ਼ ਦਾ) ਲੇਖ ਮਿਲ ਜਾਂਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ। ਗੁਰੂ ਉਹਨਾਂ ਨੂੰ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਿੱਖਿਆ ਵਜੋਂ ਦੇਂਦਾ ਹੈ, ਉਹ ਬੰਦੇ (ਜੀਵਨ-ਸਫ਼ਰ ਵਿਚ )  ਗੁਰੂ ਦੇ ਦੱਸੇ ਅਨੁਸਾਰ ਤੁਰਦੇ ਹਨ, ਤੇ (ਹੋਰ ਹੋਰ ਪਾਸੇ) ਭਟਕਦੇ ਨ...

HUKAMNAMA SAHIB

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥   ਅਰਥ:  ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ !  ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ !  ਦੇਵ ਲੋਕ ,  ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨। ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣ...

HUKAMNAMA SAHIB

ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥ ਅਰਥ:  ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ )  ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ...

HUKAMNAMA SAHIB

HUKAMNAMA SAHIB ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥  ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥   ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥  ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ...

HUKAMNAMA SAHIB

HUKAMNAMA SAHIB ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ      ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ ਅਰਥ:  ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ।  ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧। ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨। ( ਹੇ ਸੱਜਣ !)  ਤੂੰ ਸੂਰ ,  ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅ...

HUKAMNAMA SAHIB

ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥   ਅਰਥ:  ( ਮੋਹ-ਰੂਪ )  ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ )  ਸੁੱਤਿਆਂ ਹੀ ਗੁਜ਼ਰ ਗਈ ਹੈ ;  ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ )  ਚਾਉ ਉਪਜਿਆ ਹੈ। ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥   ਅਰਥ:  ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ ; ( ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧। ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥   ਅਰਥ:  ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ ;  ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵ...

HUKAMNAMA SAHIB

HUKAMNAMA SAHIB ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥   ਅਰਥ:  ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ )  । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ( ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ !  ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ...

HUKAMNAMA SAHIB

ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਅਰਥ:  ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ ;  ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ ;  ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ। ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥   ਅਰਥ:  ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ।੧। ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥   ਅਰਥ:  ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ। ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ )  ਮੁਕਾਲਖ ਖੱਟਦਾ ਹੈ। ਓਸੁ ਅਰਲੁ ਬਰਲੁ ...

HUKAMNAMA SAHIB

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ ਅਰਥ:  ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ ?  ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧। ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ !)  ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ। ( ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗ...

HUKAMNAMA SAHIB

HUKAMNAMA SAHIB ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ: ...

HUKAMNAMA SAHIB

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥   ਅਰਥ:  ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ )  ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! ( ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪ...

HUKAMNAMA SAHIB

ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥ ਅਰਥ:  ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ )  ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ...

HUKAMNAMA SAHIB

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥   ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥   ਅਰਥ:  ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ।  ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ?  ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨। ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ )   ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ?   ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾ...

HUKAMNAMA SAHIB

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥   ਅਰਥ:  ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ )  । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ( ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ !  ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁ...

HUKAMNAMA SAHIB

ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥ ਜਿਨਿ ਜਗੁ ਥਾਪਿ ਵਤਾਇਆ ਜਾਲ   ਸੋ ਸਾਹਿਬੁ ਪਰਵਾਣੋ ॥੧॥ ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥ ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ ॥ ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥ ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ ॥ ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥ ਅਜੁ ਕਲਿ ਕਰਦਿਆ ਕਾਲੁ ਬਿਆਪੈ ਦੂਜੈ ਭਾਇ ਵਿਕਾਰੋ ॥੨॥ ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ ॥ ਨਾ ਜਲੁ ਲੇਫ ਤੁਲਾਈਆ ਨਾ ਭੋਜਨ ਪਰਕਾਰੋਵਾ ॥ ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੋ ॥ ਗਲਿ ਸੰਗਲੁ ਸਿਰਿ ਮਾਰੇ ਊਭੌ ਨਾ ਦੀਸੈ ਘਰ ਬਾਰੋ ॥ ਇਬ ਕੇ ਰਾਹੇ ਜੰਮਨਿ ਨਾਹੀ ਪਛੁਤਾਣੇ ਸਿਰਿ ਭਾਰੋ ॥ ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੋ ॥੩॥ ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇਵਾ ॥ ਰੋਵੈ ਮਾਇਆ ਮੁਠੜੀ ਧੰਧੜਾ ਰੋਵਣਹਾਰੇਵਾ ॥ ਧੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ ਸੰਸਾਰੋ ॥ ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੋ ॥ ਆਪੇ ਮਾਰਗਿ ਪਾਵਣਹਾਰਾ ਆਪੇ ਕਰਮ ਕਮਾਏ ॥ ਨਾਮਿ ...