Posts

Showing posts from August, 2020

HUKAMNAMA SAHIB

TODAY'S HUKAMNAMA  ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥   ਅਰਥ:  ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ।  ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧। ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨। ( ਹੇ ਸੱਜਣ !)  ਤੂੰ ਸੂਰ ,  ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ )  ।  ਪਰਮਾਤਮਾ ਦਾ ਅੰਮ੍ਰਿਤ-ਨਾਮ ...

HUKAMNAMA SAHIB

  ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥   ਅਰਥ:  ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ )  ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ )  । ੧।ਰਹਾਉ। ਹੇ ਪ੍ਰਭੂ! ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ )  ਬਚਾ ਲੈ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! ਤੂੰ ਭੀ ਅਰਜ਼ੋਈ ਕਰ ਤੇ ਆਖ -)  ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯। TODEE, FIFTH MEHL: O True Guru, ...

HUKAMNAMA SAHIB

  ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥   ਅਰਥ:  ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ )  ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ ,  ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ...

HUKAMNAMA SAHIB

  ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥   ਅਰਥ:  ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ )  ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ ,  ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ...

HUKAMNAMA SAHIB

  DHANAASAREE, FIFTH MEHL: I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 || ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ ਅਰਥ:  ਹੇ ਭਾਈ! ਸਾਧ ਸੰਗਤਿ ਵਿ...

HUKAMNAMA SAHIB

  ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ ਅਰਥ:  ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ ? । ੧।ਰਹਾਉ। ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ ) ,  ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ...

HUKAMNAMA SAHIB

  ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ ਅਰਥ:  ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ।  ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ। ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ।  ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧। ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ।੨।੫।੬੯। SORAT’H, FIFTH MEHL: I am a sacrifice to my Guru. He has totally preserved my honor. I have obtained the fruits of my mind’s desires. I meditate forever on my God. || 1 || O Saints, witho...

HUKAMNAMA SAHIB

  ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥   ਅਰਥ:  ( ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ ,)  ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ )  । ੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ?  ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? । ੧।ਰਹਾਉ। ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦ...

HUKAMNAMA SAHIB

  ਧਨਾਸਰੀ ਮਹਲਾ ੫ ਘਰੁ ੧੨      ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁAND ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ ਅਰਥ:  ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧। ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨। ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩। ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ...

HUKAMNAMA SAHIB

  ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥   ਅਰਥ:  ( ਜਗਤ ਦੁੱਖਾਂ ਦਾ ਸਮੁੰਦਰ ਹੈ ,  ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ )  ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। ( ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤ...

HUKAMNAMA SAHIB

  ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥   ਅਰਥ:  ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ।੧।ਰਹਾਉ। ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ ,  ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ।  ਮੈਨੂੰ ਮਰਨ ਦਾ ਡਰ (ਕਿਸੇ ਵੇਲੇ )  ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ।੧। ਹੇ ਭਾਈ! ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ ,  ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ।੨। ਹੇ ਨਾਨਕ! ਆਖ-ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜ...

HUKAMNAMA SAHIB

  ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥   ਅਰਥ:  ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ।੧।ਰਹਾਉ। ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ ,  ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ।  ਮੈਨੂੰ ਮਰਨ ਦਾ ਡਰ (ਕਿਸੇ ਵੇਲੇ )  ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ।੧। ਹੇ ਭਾਈ! ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ ,  ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ।੨। ਹੇ ਨਾਨਕ! ਆਖ-ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜ...

HUKAMNAMA SAHIB

  ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ ਅਰਥ:  ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? । ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ।  ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ )  ।  ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ...

HUKAMNAMA SAHIB

  ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥ ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥ ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥ ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥ ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥ ਅਰਥ:  ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ। (ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ।ਰਹਾਉ। ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ।  ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦਰ-ਮਾ...

HUKAMNAMA SAHIB

  ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥     ( ਪਿਛਲੇ ਕੀਤੇ ਕਰਮਾਂ ਅਨੁਸਾਰ )   ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ ; ( ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ )   ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥     ( ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ ;   ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥  ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ ;   ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ ;   ਮਨਮੁਖਾ...

HUKAMNAMA SAHIB

ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ ਅਰਥ:  ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ )  । ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ )  ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ ?  ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ -)  ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯। TODEE, FIFTH MEHL: My foolish heart is in th...

SANGRAND HUKAMNAMA

  ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥  ਅਰਥ:  (ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲੱਗਦਾ ਹੈ ਉਹ ਭਟਕਣਾ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ, ਉਹ ਭਾਵੇਂ ਲੱਖਾਂ ਹਾਰ ਸਿੰਗਾਰ ਕਰੇ, (ਉਸ ਦੇ) ਕਿਸੇ ਕੰਮ ਨਹੀਂ ਆਉਂਦੇ। ਜਿਸ ਦਿਨ ਮਨੁੱਖ ਦਾ ਸਰੀਰ ਨਾਸ ਹੋਵੇਗਾ (ਜਦੋਂ ਮਨੁੱਖ ਮਰ ਜਾਇਗਾ) ਉਸ ਵੇਲੇ (ਸਾਰੇ ਸਾਕ-ਅੰਗ) ਆਖਣਗੇ ਕਿ ਇਹ ਹੁਣ ਗੁਜ਼ਰ ਗਿਆ ਹੈ। (ਲੋਥ ਅਪਵਿਤ੍ਰ ਪਈ ਹੈ, ਇਸ ਨੂੰ ਛੇਤੀ ਬਾਹਰ ਲੈ ਚੱਲੋ) । ਜਮਦੂਤ (ਜਿੰਦ ਨੂੰ) ਫੜ ਕੇ ਅੱਗੇ ਲਾ ਲੈਂਦੇ ਹਨ, ਕਿਸੇ ਨੂੰ (ਇਹ) ਭੇਤ ਨਹੀਂ ਦੱਸਦੇ (ਕਿ ਕਿੱਥੇ ਲੈ ਚੱਲੇ ਹਾਂ) । (ਜਿਨ੍ਹਾਂ ਸੰਬੰਧੀਆਂ ਨਾਲ (ਸਾਰੀ ਉਮਰ ਬੜਾ) ਪਿਆਰ ਬਣਿਆ ਰਹਿੰਦਾ ਹੈ ਉਹ ਪਲ ਵਿਚ ਹੀ ਸਾਥ ਛੱਡ ਬੈਠਦੇ ਹਨ। (ਮੌਤ ਆਈ ਵੇਖ ਕੇ ਮਨੁੱਖ) ਬੜਾ ਪਛੁਤਾਂਦਾ ਹੈ, ਉਸ...

HUKAMNAMA SAHIB

  ਰਾਗੁ ਸੂਹੀ ਮਹਲਾ ੧ ਕੁਚਜੀ    ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥  ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥  ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥  ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥ ਅਰਥ:  ( ਹੇ ਸਹੇਲੀਏ !)  ਮੈਂ ਸਹੀ ਜੀਵਨ ਦਾ ਚੱਜ ਨਹੀਂ ਸਿੱਖਿਆ, ਮੇਰੇ ਅੰਦਰ ਇਤਨੇ ਐਬ ਹਨ ਕਿ ਅੰਦਰ ਸਮਾ ਹੀ ਨਹੀਂ ਸਕਦੇ (ਇਸ ਹਾਲਤ ਵਿਚ) ਮੈਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਲਈ ਕਿਵੇਂ ਜਾ ਸਕਦੀ ਹਾਂ ? ( ਉਸ ਦੇ ਦਰ ਤੇ ਤਾਂ) ਇਕ ਦੂਜੀ ਤੋਂ ਵਧੀ...

HUKAMNAMA SAHIB

ਧਨਾਸਰੀ ਭਗਤ ਰਵਿਦਾਸ ਜੀ ਕੀ      ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ:   ( ਹੇ ਮਾਧੋ !)   ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ ,   ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ !)   ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ ;  ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? । ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ ;  ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE  RAVI DAAS JEE: ONE UNIVERSAL CREATOR GOD. BY THE GRACE OF THE TRUE GURU: ...

HUKAMNAMA SAHIB

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥   ਅਰਥ:  ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ ,  ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ )  । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧। ਹੇ ਨਾਨਕ! ਆਖ-ਹੇ ਭਾਈ !)  ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ...

HUKAMNAMA SAHIB

  ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥  { ਪੰਨਾ  628} ਅਰਥ:  ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ )  ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। ( ਪਰ, ਹੇ ਭਾਈ !)  ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ।  ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ )  । ੧। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ...

HUKAMNAMA SAHIB

ਸੂਹੀ ਮਹਲਾ ੫ ॥ ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥ ਲਾਖ ਜਿਹਵਾ ਦੇਹੁ ਮੇਰੇ ਪਿਆਰੇ ਮੁਖੁ ਹਰਿ ਆਰਾਧੇ ਮੇਰਾ ਰਾਮ ॥ ਹਰਿ ਆਰਾਧੇ ਜਮ ਪੰਥੁ ਸਾਧੇ ਦੂਖੁ ਨ ਵਿਆਪੈ ਕੋਈ ॥ ਜਲਿ ਥਲਿ ਮਹੀਅਲਿ ਪੂਰਨ ਸੁਆਮੀ ਜਤ ਦੇਖਾ ਤਤ ਸੋਈ ॥ ਭਰਮ ਮੋਹ ਬਿਕਾਰ ਨਾਠੇ ਪ੍ਰਭੁ ਨੇਰ ਹੂ ਤੇ ਨੇਰਾ ॥ ਨਾਨਕ ਕਉ ਪ੍ਰਭ ਕਿਰਪਾ ਕੀਜੈ ਨੇਤ੍ਰ ਦੇਖਹਿ ਦਰਸੁ ਤੇਰਾ ॥੧॥ ਅਰਥ:  ਹੇ ਮੇਰੇ ਪ੍ਰੀਤਮ! ਹੇ ਮੇਰੇ ਸੁਆਮੀ! ਮਿਹਰ ਕਰ, ਮੇਰੀਆਂ ਅੱਖਾਂ ਤੇਰਾ ਦਰਸਨ ਕਰਦੀਆਂ ਰਹਿਣ। ਹੇ ਮੇਰੇ ਪਿਆਰੇ! ਮੈਨੂੰ ਲੱਖ ਜੀਭਾਂ ਦੇਹ (ਮੇਰੀਆਂ ਜੀਭਾਂ ਤੇਰਾ ਨਾਮ ਜਪਦੀਆਂ ਰਹਿਣ। ਮਿਹਰ ਕਰ) ਮੇਰਾ ਮੂੰਹ ਤੇਰਾ ਹਰਿ-ਨਾਮ ਜਪਦਾ ਰਹੇ। (ਮੇਰਾ ਮੂੰਹ) ਤੇਰਾ ਨਾਮ ਜਪਦਾ ਰਹੇ, (ਜਿਸ ਨਾਲ) ਜਮਰਾਜ ਵਾਲਾ ਰਸਤਾ ਜਿੱਤਿਆ ਜਾ ਸਕੇ, ਅਤੇ ਕੋਈ ਭੀ ਦੁੱਖ (ਮੇਰੇ ਉਤੇ ਆਪਣਾ) ਜ਼ੋਰ ਨਾਹ ਪਾ ਸਕੇ। ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਵਿਆਪਕ ਹੇ ਸੁਆਮੀ! ਮਿਹਰ ਕਰ) ਮੈਂ ਜਿੱਧਰ ਵੇਖਾਂ ਉਧਰ (ਮੈਨੂੰ) ਉਹ ਤੇਰਾ ਹੀ ਰੂਪ ਦਿੱਸੇ। ਹੇ ਭਾਈ! ਹਰਿ-ਨਾਮ ਜਪਣ ਦੀ ਬਰਕਤਿ ਨਾਲ) ਸਾਰੇ ਭਰਮ, ਸਾਰੇ ਮੋਹ, ਸਾਰੇ ਵਿਕਾਰ ਨਾਸ ਹੋ ਜਾਂਦੇ ਹਨ, ਪਰਮਾਤਮਾ ਨੇੜੇ ਤੋਂ ਨੇੜੇ ਦਿੱਸਣ ਲੱਗ ਪੈਂਦਾ ਹੈ। ਹੇ ਪ੍ਰਭੂ! ਨਾਨਕ ਉੱਤੇ ਮਿਹਰ ਕਰ, (ਨਾਨਕ ਦੀਆਂ) ਅੱਖਾਂ (ਹਰ ਥਾਂ) ਤੇਰਾ ਹੀ ਦਰਸਨ ਕਰਦੀਆਂ ਰਹਿਣ।੧ ਕੋਟਿ ਕਰਨ ਦੀਜਹਿ ਪ੍ਰਭ ਪ੍ਰੀਤਮ ਹਰਿ ਗੁਣ ਸੁਣੀਅਹਿ ਅਬਿਨਾਸੀ ਰਾਮ ॥ ਸੁਣਿ ਸੁਣਿ ਇਹ...

HUKAMNAMA SAHIB

  ਬਿਹਾਗੜਾ ਮਹਲਾ ੫ ਛੰਤ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਹਰਿ ਕਾ ਏਕੁ ਅਚੰਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇ ਸੁ ਧਰਮ ਨਿਆਏ ਰਾਮ ॥ ਹਰਿ ਰੰਗੁ ਅਖਾੜਾ ਪਾਇਓਨੁ ਮੇਰੇ ਲਾਲ ਜੀਉ ਆਵਣੁ ਜਾਣੁ ਸਬਾਏ ਰਾਮ ॥ ਆਵਣੁ ਤ ਜਾਣਾ ਤਿਨਹਿ ਕੀਆ ਜਿਨਿ ਮੇਦਨਿ ਸਿਰਜੀਆ ॥ ਇਕਨਾ ਮੇਲਿ ਸਤਿਗੁਰੁ ਮਹਲਿ ਬੁਲਾਏ ਇਕਿ ਭਰਮਿ ਭੂਲੇ ਫਿਰਦਿਆ ॥ ਅੰਤੁ ਤੇਰਾ ਤੂੰਹੈ ਜਾਣਹਿ ਤੂੰ ਸਭ ਮਹਿ ਰਹਿਆ ਸਮਾਏ ॥ ਸਚੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਵਰਤੈ ਧਰਮ ਨਿਆਏ ॥੧॥   ਅਰਥ:  ਹੇ ਮੇਰੇ ਪਿਆਰੇ! ਮੈਂ ਪਰਮਾਤਮਾ ਦਾ ਇਕ ਅਚਰਜ ਤਮਾਸ਼ਾ ਵੇਖਿਆ ਹੈ ਕਿ ਉਹ ਜੋ ਕੁਝ ਕਰਦਾ ਹੈ ਧਰਮ ਅਨੁਸਾਰ ਕਰਦਾ ਹੈ, ਨਿਆਂ ਅਨੁਸਾਰ ਕਰਦਾ ਹੈ।  ਹੇ ਮੇਰੇ ਪਿਆਰੇ! ਇਹ ਜਗਤ) ਉਸ ਪਰਮਾਤਮਾ ਨੇ ਇਕ ਪਿੜ ਬਣਾ ਦਿੱਤਾ ਹੈ ਇਕ ਰੰਗ-ਭੂਮੀ ਰਚ ਦਿੱਤੀ ਹੈ ਜਿਸ ਵਿਚ ਸਾਰੇ (ਨਟਾਂ ਲਈ, ਪਹਿਲਵਾਨਾਂ ਲਈ) ਜੰਮਣਾ ਮਰਨਾ (ਭੀ ਨਿਯਤ ਕਰ ਦਿੱਤਾ ਹੈ )  । (ਜਗਤ ਵਿਚ ਜੀਵਾਂ ਦਾ) ਜੰਮਣਾ ਮਰਨਾ ਉਸੇ ਪਰਮਾਤਮਾ ਨੇ ਬਣਾਇਆ ਹੈ ਜਿਸ ਨੇ ਇਹ ਜਗਤ ਪੈਦਾ ਕੀਤਾ ਹੈ। ਕਈ ਜੀਵਾਂ ਨੂੰ ਗੁਰੂ ਮਿਲਾ ਕੇ ਪ੍ਰਭੂ ਆਪਣੀ ਹਜ਼ੂਰੀ ਵਿਚ ਟਿਕਾ ਲੈਂਦਾ ਹੈ, ਤੇ, ਕਈ ਜੀਵ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਫਿਰਦੇ ਹਨ। ਹੇ ਪ੍ਰਭੂ! ਆਪਣੇ (ਗੁਣਾਂ ਦਾ) ਅੰਤ ਤੂੰ ਆਪ ਹੀ ਜਾਣਦਾ ਹੈਂ, ਤੂੰ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਹੈਂ।  ਹੇ ਸੰਤ ਜਨੋ! ਸੁਣੋ, ਨਾਨਕ ਇਕ ਅਟੱਲ ਨਿਯਮ ਦੱਸ...