Posts

Showing posts from September, 2020

HUKAMNAMA SAHIB

  ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ ਅਰਥ:  ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ ) ,  ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ। ( ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ )  ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ )  ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧। ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ ,  ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜ...

HUKAMNAMA SAHIB

  ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ ਅਰਥ:  ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨। ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ।  ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩। ਹੇ ਨਾਨਕ! ਆਖ -( ਹੇ ਭਾਈ! ਤ...

HUKAMNAMA SAHIB

  ਧਨਾਸਰੀ ਭਗਤ ਰਵਿਦਾਸ ਜੀ ਕੀ      ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥   ਅਰਥ:  ( ਹੇ ਮਾਧੋ !)  ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ ,  ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ !)  ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ ;  ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? । ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ ;  ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF TH...

HUKAMNAMA SAHIB

THE DAILY HUKAMNAMA SAHIB FROM SRI DARBAR SAHIB AMRITSAR  ਜੈਤਸਰੀ ਮਹਲਾ ੪ ਘਰੁ ੨      ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ ਅਰਥ:  ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪ...

HUKAMNAMA SAHIB

  ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥   ਅਰਥ:  ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ , ( ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ।੧। ( ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ ,  ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ।੧। ( ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਹੇ ਨਾਨਕ! ਆਖ -)  ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾ...

HUKAMNAMA SAHIB

  ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥   ਅਰਥ:  ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ ;  ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ ;  ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ। ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥   ਅਰਥ:  ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ ;  ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ ;  ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ ;  ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ !  ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ )  । ੨। ਪਉੜੀ ॥ ਜੋ ਹਰਿ ਨਾਮੁ ਧ...

HUKAMNAMA SAHIB

  ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ ਅਰਥ:  ਮੇਰੇ ਮਿੱਤਰ (ਮਨ ) ! ( ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ )  ।  ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ। ( ਹੇ ਮੇਰੀ ਜਿੰਦੇ !)  ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ ,  ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ ,  ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧। ( ਹੇ ਮੇਰੀ ਜਿੰਦੇ !)  ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍...

HUKAMNAMA SAHIB

  ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥   ਅਰਥ:  ਸਲੋਕੁ।  ਹੇ ਨਾਨਕ! ਆਖ -)  ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ ?  ਮੇਰੇ ਅੰਦਰ ਅਣਗਿਣਤ ਔਗੁਣ ਹਨ।  ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕ...

HUKAMNAMA SAHIB

  ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥   ਅਰਥ:  ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ )  । ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ )  ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ ?  ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ -)  ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯। TODEE, FIFTH MEHL: My foolish ...

HUKAMNAMA SAHIB

  HUKAMNAMA SAHIB   ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥   ਅਰਥ:  ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ।  ਹੇ ਪ੍ਰਭੂ! ਅਸਾਂ ਜੀਵਾਂ ਨੂੰ )  ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ )  ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ...

HUKAMNAMA SAHIB

    ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ ਅਰਥ:  ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? । ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ।  ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ )  ।  ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌ...

HUKAMNAMA SAHIB

  ਟੋਡੀ ਮਹਲਾ ੫ ਘਰੁ ੨ ਦੁਪਦੇ      ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥ ਅਰਥ:  ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ। ਹੇ ਭਾਈ! ਹੁਕੂਮਤ ,  ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ )  ।  ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ।੧। ਹੇ ਨਾਨਕ! ਆਖ -( ਹੇ ਭਾਈ !)  ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੯। TODEE, FIFTH MEHL, SECOND H...

HUKAMNAMA SAHIB

  ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥  ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥   ਅਰਥ:  ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ ;  ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ:  ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ ;  ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ ;  ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ । ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥   ਅਰਥ:  ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ )  ਪਹਿਨਣਾ ਫਿਟਕਾਰ-ਜੋਗ ਹੈ । ੧ । ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥  { ਪੰਨਾ  646} ਅਰਥ:  ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ ; ( ਪਰ ,)  ਹ...

HUKAMNAMA SAHIB

  THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS. ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥   ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥   ਅਰਥ:  ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।   ( ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ...

HUKAMNAMA SAHIB

  ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ ਅਰਥ:  ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ ?  ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧। ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ !)  ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ। ( ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ...

SANGRAND HUKAMNAMA

  ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥  ਅਰਥ:  ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ। ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ। (ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ। (ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ। ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱ...

HUKAMNAMA SAHIB

  ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥   ਅਰਥ:  ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ  (- ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ। ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥ ਅਰਥ:  ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ। ਹੇ ਨਾਨਕ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ।੧। ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥   ਅਰਥ:  ਅੰਨ੍ਹੇ ਮੂਰਖ ਗਵਾਰ ਨੇ ਆਪਣੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ, ਮਾਇਆ ਦੇ ਪਿਆਰ ਵਿਚ ਜਦੋਂ ਬਹੁਤ ਦੁਖੀ ਹੋਇਆ ਤਦੋਂ ਸੜਦਾ ਹੋਇਆ ਹਾੜੇ ਘੱਤਦਾ ਹੈ ;  ਤੇ ਜ...

HUKAMNAMA SAHIB

  ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥   ਅਰਥ:  ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।੧।ਰਹਾਉ। ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤ...

HUKAMNAMA SAHIB

  ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥  ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥  ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥  ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭ ॥   ਅਰਥ:  ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ )  ਦਰਗਾਹੀ ਪਰਵਾਨਾ ਹੈ ।  ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ ,  ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ )  ।  ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ ...

HUKAMNAMA SAHIB

  ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ ਅਰਥ:  ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ )  । ੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ ,  ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵ...

HUKAMNAMA SAHIB

  ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥   ਅਰਥ:  ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ )  ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ ,  ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ...

HUKAMNAMA SAHIB

  ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥   ਅਰਥ:  ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ ,  ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ -)  ਨਦੀ ਤਰੀ ਜਾ ਸਕੇ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ-ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ।  ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ )  ਦਾ ਗਹਣਾ ਹੈ।੨।੮।੧੨। JAITSREE, FIFTH MEHL: After wandering through so many incarnations, I have com...

HUKAMNAMA SAHIB

  ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥  { ਪੰ ਅਰਥ:  ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ ? । ੧।ਰਹਾਉ। ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ ) ,  ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ...