HUKAMNAMA SAHIB
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥
ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।
ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।
ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥
ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।
ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।
ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥
ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।
ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।
ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥ ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪। ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦੇ ਮੋਹ ਤੋਂ) ਸੁਤੰਤਰ ਹੋ ਗਿਆ ਹੈ। (ਜਿਨ੍ਹਾਂ ਨੇ ਭੀ) ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, (ਵਿਕਾਰਾਂ ਦੀ) ਸੜਨ ਮੁੱਕ ਜਾਂਦੀ ਹੈ, (ਮਨ ਮਾਇਆ ਵਲੋਂ) ਰੱਜ ਜਾਂਦਾ ਹੈ। ਜਿਨ੍ਹਾਂ ਉਤੇ ਪ੍ਰਭੂ ਦਇਆ ਕਰਦਾ ਹੈ, ਜਿਨ੍ਹਾਂ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ, ਜਿਨ੍ਹਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ (ਕੇ ਸੁਆਹ ਹੋ) ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ! ਜਿਨ੍ਹਾਂ ਉਤੇ ਪ੍ਰਭੂ) ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ।੪।੨। JAITSREE, FIFTH MEHL, SECOND HOUSE, CHHANT: |
ONE UNIVERSAL CREATOR GOD. BY THE GRACE OF THE TRUE GURU: SHALOK: |
God is lofty, unapproachable and infinite. He is indescribable- He cannot be described. Nanak seeks the Sanctuary of God, who is all-powerful to save us. || 1 || CHHANT: Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean. || 1 || SHALOK: Countless are His virtues; they cannot be enumerated. God’s Name is lofty and exalted. This is Nanak’s humble prayer, to bless the homeless with a home. || 2 || CHHANT: There is no other place at all - where else should I go? Twenty-four hours a day, with my palms pressed together, I meditate on God. Meditating forever on my God, I receive the fruits of my mind’s desires. Renouncing pride, attachment, corruption and duality, I lovingly center my attention on the One Lord. Dedicate your mind and body to God; eradicate all your self-conceit. Prays Nanak, shower me with Your mercy, Lord, that I may be absorbed in Your True Name. || 2 || SHALOK: O mind, meditate on the One, who holds everything in His hands. Gather the wealth of the Lord’s Name; O Nanak, it shall always be with You. || 3 || CHHANT: God is our only True Friend; there is not any other. In the places and interspaces, in the water and on the land, He Himself is pervading everywhere. He is totally permeating the water, the land and the sky; God is the Great Giver, the Lord and Master of all. The Lord of the world, the Lord of the universe has no limit; His Glorious Virtues are unlimited- how can I count them? I have hurried to the Sanctuary of the Lord Master, the Bringer of peace; without Him, there is no other at all. Prays Nanak, that being, unto whom the Lord shows mercy - he alone obtains the Naam. || 3 || SHALOK: Whatever I wish for, that I receive. Meditating on the Naam, the Name of the Lord, Nanak has found total peace. || 4 || CHHANT: My mind is now emancipated; I have joined the Saadh Sangat, the Company of the Holy. As Gurmukh, I chant the Naam, and my light has merged into the Light. Remembering the Lord’s Name in meditation, my sins have been erased; the fire has been extinguished, and I am satisfied. He has taken me by the arm, and blessed me with His kind mercy; He has accepted me His own. The Lord has hugged me in His embrace, and merged me with Himself; the pains of birth and death have been burnt away. Prays Nanak, He has blessed me with His kind mercy; in an instant, He unites me with Himself. || 4 || 2 || |