Tell me, O Siblings of Destiny, the religion for this Dark Age of Kali Y...
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧। ਹੇ ਭਾਈ! ਜਿਨ੍ਹ...