ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥
ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥ ੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥ ੨॥੧੨॥੪੦॥। ਅਰਥ : ਹੇ ਭਾਈ ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ , ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ ( ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ ) ਬਚ ਜਾਂਦ...