HUKAMNAMA SAHIB
ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ ਅਰਥ: ( ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ ...