Posts

Showing posts from December, 2020

HUKAMNAMA SAHIB

  ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ:  ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ ,  ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ )  । ਰਹਾਉ। ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ )  ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ -( ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ...

HUKAMNAMA SAHIB

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬ ॥ ਅਰਥ:  ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ )  । ੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ )  । ੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ...

HUKAMNAMA SAHIB

  ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ ਅਰਥ:  ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ )  । ੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ ,  ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵ...

HUKAMNAMA SAHIB

  ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥ ਅਰਥ:  ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ )  ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹ...

HUKAMNAMA SAHIB

  ਧਨਾਸਰੀ ਛੰਤ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥   ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ...

HUKAMNAMA SAHIB

  ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥   ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥   ਅਰਥ:  ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।   ( ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ।  ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ...

HUKAMNAMA SAHIB

  ਸੂਹੀ ਮਹਲਾ ੫ ॥ ਲਾਲਨੁ ਰਾਵਿਆ ਕਵਨ ਗਤੀ ਰੀ ॥ ਸਖੀ ਬਤਾਵਹੁ ਮੁਝਹਿ ਮਤੀ ਰੀ ॥੧॥ ਸੂਹਬ ਸੂਹਬ ਸੂਹਵੀ ॥ ਅਪਨੇ ਪ੍ਰੀਤਮ ਕੈ ਰੰਗਿ ਰਤੀ ॥੧॥ ਰਹਾਉ ॥ ਪਾਵ ਮਲੋਵਉ ਸੰਗਿ ਨੈਨ ਭਤੀਰੀ ॥ ਜਹਾ ਪਠਾਵਹੁ ਜਾਂਉ ਤਤੀ ਰੀ ॥੨॥ ਜਪ ਤਪ ਸੰਜਮ ਦੇਉ ਜਤੀ ਰੀ ॥ ਇਕ ਨਿਮਖ ਮਿਲਾਵਹੁ ਮੋਹਿ ਪ੍ਰਾਨਪਤੀ ਰੀ ॥੩॥ ਮਾਣੁ ਤਾਣੁ ਅਹੰਬੁਧਿ ਹਤੀ ਰੀ ॥ ਸਾ ਨਾਨਕ ਸੋਹਾਗਵਤੀ ਰੀ ॥੪॥੪॥੧੦॥   ਅਰਥ:  ਹੇ ਸਖੀ! ਤੇਰੇ ਮੂੰਹ ਉਤੇ ਲਾਲੀ ਭਖ ਰਹੀ ਹੈ, ਤੂੰ ਆਪਣੇ ਪਿਆਰੇ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਹੈਂ।੧।ਰਹਾਉ। ਹੇ ਸਖੀ! ਤੂੰ ਕਿਸ ਤਰੀਕੇ ਨਾਲ ਸੋਹਣੇ ਲਾਲ ਦਾ ਮਿਲਾਪ ਪ੍ਰਾਪਤ ਕੀਤਾ ਹੈ ?  ਹੇ ਸਖੀ! ਮੈਨੂੰ ਭੀ ਉਹ ਅਕਲ ਦੱਸ।੧। ਹੇ ਸਖੀ! ਮੈਨੂੰ ਭੀ ਦੱਸ) ਮੈਂ ਤੇਰੇ ਪੈਰ ਆਪਣੀਆਂ ਅੱਖਾਂ ਦੀਆਂ ਪੁਤਲੀਆਂ ਨਾਲ ਮਲਾਂਗੀ, ਤੂੰ ਮੈਨੂੰ ਜਿਥੇ ਭੀ (ਕਿਸੇ ਕੰਮ) ਭੇਜੇਂਗੀ ਮੈਂ ਉਥੇ ਹੀ (ਖ਼ੁਸ਼ੀ ਨਾਲ) ਜਾਵਾਂਗੀ।੨। ਹੇ ਸਖੀ! ਅੱਖ ਝਮਕਣ ਜਿਤਨੇ ਸਮੇ ਵਾਸਤੇ ਹੀ ਤੂੰ ਮੈਨੂੰ ਜਿੰਦ ਦਾ ਮਾਲਕ ਪ੍ਰਭੂ ਮਿਲਾ ਦੇ, ਮੈਂ ਉਸ ਦੇ ਇਵਜ਼ ਵਿਚ ਸਾਰੇ ਜਪ ਤਪ ਸੰਜਮ ਦੇ ਦਿਆਂਗੀ।੩। ਹੇ ਨਾਨਕ! ਜੇਹੜੀ ਜੀਵ-ਇਸਤ੍ਰੀ (ਕਿਸੇ ਭੀ ਆਪਣੇ ਮਿਥੇ ਹੋਏ ਪਦਾਰਥ ਜਾਂ ਉੱਦਮ ਆਦਿਕ ਦਾ) ਮਾਣ ਤੇ ਆਸਰਾ ਛੱਡ ਦੇਂਦੀ ਹੈ ,  ਹਉਮੈ ਵਾਲੀ ਅਕਲ ਤਿਆਗ ਦੇਂਦੀ ਹੈ, ਉਹ ਸੁਹਾਗ-ਭਾਗ ਵਾਲੀ ਹੋ ਜਾਂਦੀ ਹੈ।੪।੪।੧੦। SOOHEE, FIFTH MEHL: How have you enjoyed your Dear Belo...

HUKAMNAMA SAHIB

  ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ ਅਰਥ:  ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ।  ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧। ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨। ( ਹੇ ਸੱਜਣ !)  ਤੂੰ ਸੂਰ ,  ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ )  ।  ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦ...

HUKAMNAMA SAHIB

  ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥   JAITSREE, NINTH MEHL: O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. || 1 || Pause || I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. || 1 || I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. || 2 || I have no merit, and I know nothing about meditation o...

HUKAMNAMA SAHIB

  ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ ਅਰਥ:  ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? । ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ।  ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ )  ।  ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ...

HUKAMNAMA DECEMBER 22,2020

Image

HUKAMNAMA SAHIB

ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ ਅਰਥ:  ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ ;  ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ। ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ ਅਰਥ:  ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ !  ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧। ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥   ਅਰਥ:  ਜਵਾਨ ਹੋਵੇ ਭਾਵੇਂ ਬੁੱਢਾ-ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ। ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥   ਅਰਥ:  ( ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰ...

HUKAMNAMA SAHIB

  ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥   ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥   ਅਰਥ:  ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ।  ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ?  ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨। ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ )   ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ?   ਪ੍ਰਭੂ ਨੂੰ ਵਿਸਾਰਿਆਂ (ਨਿਰੀ ...

HUKAMNAMA SAHIB

  ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: Th...

HUKAMNAMA SAHIB

  ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥   ਅਰਥ:  ਸਲੋਕੁ।  ਹੇ ਨਾਨਕ! ਆਖ -)  ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ ?  ਮੇਰੇ ਅੰਦਰ ਅਣਗਿਣਤ ਔਗੁਣ ਹਨ।  ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕ...

HUKAMNAMA SAHIB

  ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥   ਅਰਥ:  ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ )  । ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ )  ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ ?  ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ -)  ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯। TODEE, FIFTH MEHL: My foolish ...

HUKAMNAMA SAHIB

HUKAMNAMA SAHIB

  ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥   ਅਰਥ:  ( ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ ,)  ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ )  । ੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ?  ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟ...

SANGRAND HUKAMNAMA

SANGRAND HUKAMNAMA   ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥ ਅਰਥ:  ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ, (ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ। ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ, ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਚੁੱਭੀ ਲਾਈ ਹੈ। ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ। ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ...

SANGRAND HUKAMNAMA

  ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥ ਅਰਥ:  ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ, (ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ। ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ, ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਚੁੱਭੀ ਲਾਈ ਹੈ। ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ। ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿੱਛੁੜਦੀ...

HUKAMNAMA SAHIB

  THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO. ਰਾਗੁ ਧਨਾਸਿਰੀ ਮਹਲਾ ੩ ਘਰੁ ੪      ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥   ਅਰਥ:  ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ।  ਤੂੰ ਸਾਰੇ ਜਗਤ ਦਾ ਮੂਲ ਹੈਂ ;  ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ।  ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ )  ਅਨੇਕ...

HUKAMNAMA SAHIB

  ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥   ਅਰਥ:  ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ )  ।  ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ, ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ।੧।ਰਹਾਉ। ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ ) ,  ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ। ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪ...

HUKAMNAMA SAHIB

ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥   ਅਰਥ:  ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ )  ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! ( ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। : ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡ...

HUKAMNAMA SAHIB

  ਧਨਾਸਰੀ ਮਹਲਾ ੫ ਘਰੁ ੬      ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥   ਅਰਥ:  ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ।ਰਹਾਉ। ਹੇ ਮਨ! ਜੀਵਨ ਨੂੰ )  ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ )  ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ )  ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ।੧। ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ...

HUKAMNAMA SAHIB

  ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥ ਅਰਥ:   ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।੧।ਰਹਾਉ। ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।੧। ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ। ਹੇ ਨਾਨਕ ! ( ਆਖ-ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ।੨।੭।੩੫। SORAT’H, FIFTH MEHL: Only You know the state of my innermost self; You alone can judge me. Please forgive me, O Lord God Master; I ...