HUKAMNAMA SAHIB

 ਸੂਹੀ ਮਹਲਾ ੫ ॥ ਲਾਲਨੁ ਰਾਵਿਆ ਕਵਨ ਗਤੀ ਰੀ ॥ ਸਖੀ ਬਤਾਵਹੁ ਮੁਝਹਿ ਮਤੀ ਰੀ ॥੧॥ ਸੂਹਬ ਸੂਹਬ ਸੂਹਵੀ ॥ ਅਪਨੇ ਪ੍ਰੀਤਮ ਕੈ ਰੰਗਿ ਰਤੀ ॥੧॥ ਰਹਾਉ ॥ ਪਾਵ ਮਲੋਵਉ ਸੰਗਿ ਨੈਨ ਭਤੀਰੀ ॥ ਜਹਾ ਪਠਾਵਹੁ ਜਾਂਉ ਤਤੀ ਰੀ ॥੨॥ ਜਪ ਤਪ ਸੰਜਮ ਦੇਉ ਜਤੀ ਰੀ ॥ ਇਕ ਨਿਮਖ ਮਿਲਾਵਹੁ ਮੋਹਿ ਪ੍ਰਾਨਪਤੀ ਰੀ ॥੩॥ ਮਾਣੁ ਤਾਣੁ ਅਹੰਬੁਧਿ ਹਤੀ ਰੀ ॥ ਸਾ ਨਾਨਕ ਸੋਹਾਗਵਤੀ ਰੀ ॥੪॥੪॥੧੦॥ 

ਅਰਥ: ਹੇ ਸਖੀ! ਤੇਰੇ ਮੂੰਹ ਉਤੇ ਲਾਲੀ ਭਖ ਰਹੀ ਹੈ, ਤੂੰ ਆਪਣੇ ਪਿਆਰੇ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਹੈਂ।੧।ਰਹਾਉ।

ਹੇ ਸਖੀ! ਤੂੰ ਕਿਸ ਤਰੀਕੇ ਨਾਲ ਸੋਹਣੇ ਲਾਲ ਦਾ ਮਿਲਾਪ ਪ੍ਰਾਪਤ ਕੀਤਾ ਹੈਹੇ ਸਖੀ! ਮੈਨੂੰ ਭੀ ਉਹ ਅਕਲ ਦੱਸ।੧।

ਹੇ ਸਖੀ! ਮੈਨੂੰ ਭੀ ਦੱਸ) ਮੈਂ ਤੇਰੇ ਪੈਰ ਆਪਣੀਆਂ ਅੱਖਾਂ ਦੀਆਂ ਪੁਤਲੀਆਂ ਨਾਲ ਮਲਾਂਗੀ, ਤੂੰ ਮੈਨੂੰ ਜਿਥੇ ਭੀ (ਕਿਸੇ ਕੰਮ) ਭੇਜੇਂਗੀ ਮੈਂ ਉਥੇ ਹੀ (ਖ਼ੁਸ਼ੀ ਨਾਲ) ਜਾਵਾਂਗੀ।੨।

ਹੇ ਸਖੀ! ਅੱਖ ਝਮਕਣ ਜਿਤਨੇ ਸਮੇ ਵਾਸਤੇ ਹੀ ਤੂੰ ਮੈਨੂੰ ਜਿੰਦ ਦਾ ਮਾਲਕ ਪ੍ਰਭੂ ਮਿਲਾ ਦੇ, ਮੈਂ ਉਸ ਦੇ ਇਵਜ਼ ਵਿਚ ਸਾਰੇ ਜਪ ਤਪ ਸੰਜਮ ਦੇ ਦਿਆਂਗੀ।੩।

ਹੇ ਨਾਨਕ! ਜੇਹੜੀ ਜੀਵ-ਇਸਤ੍ਰੀ (ਕਿਸੇ ਭੀ ਆਪਣੇ ਮਿਥੇ ਹੋਏ ਪਦਾਰਥ ਜਾਂ ਉੱਦਮ ਆਦਿਕ ਦਾ) ਮਾਣ ਤੇ ਆਸਰਾ ਛੱਡ ਦੇਂਦੀ ਹੈਹਉਮੈ ਵਾਲੀ ਅਕਲ ਤਿਆਗ ਦੇਂਦੀ ਹੈ, ਉਹ ਸੁਹਾਗ-ਭਾਗ ਵਾਲੀ ਹੋ ਜਾਂਦੀ ਹੈ।੪।੪।੧੦।

SOOHEE, FIFTH MEHL:

How have you enjoyed your Dear Beloved? O sister, please teach me, please show me. || 1 || Crimson, crimson, crimson — this is the color of the soul-bride who is imbued with the Love of her Beloved. || 1 || Pause || I wash Your Feet with my eye-lashes. Wherever You send me, there I will go. || 2 || I would trade meditation, austerity, self-discipline and celibacy, if I could only meet the Lord of my life, for even an instant. || 3 || She who eradicates her self-conceit, power and arrogant intellect, O Nanak, is the true soul-bride. || 4 || 4 || 10 |

Popular posts from this blog

ਰਾਮਕਲੀ ਮਹਲਾ ੫ ਰੁਤੀ ਸਲੋਕੁ     ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬ...

Hukamnama Sahib Feb 28,2021

HUKAMNAMA SAHIB