Posts

Showing posts from February, 2021

Hukamnama Sahib March 1,2021

ਜੈਤਸਰੀ ਮਹਲਾ ੪ ਘਰੁ ੨      ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ ਅਰਥ:  ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ ) ,  ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜ...

Hukamnama Sahib Feb 28,2021

  ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥   ਅਰਥ:  ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ )  ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ ,  ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ...

Hukamnama Sahib Feb 27,2021

  ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥ ਅਰਥ:  ਹੇ ਪ੍ਰਭੂ! ਸੁਪਨੇ ਵਰਗੇ ਜਗਤ (ਦਾ ਮੋਹ -)  ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ, ਪਰ ਤੂੰ ਆਪਣੇ ਸੇਵਕ ਨੂੰ (ਉਸ ਵਿਚੋਂ) ਆਪ ਕੱਢ ਲਿਆ।੧।ਰਹਾਉ। ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ।੧। ਹੇ ਭਾਈ! ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ।੨। ਹੇ ਭਾਈ! ਸੇਵਕ ਦੇ )  ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ ਮੁਸੀਬਤਾਂ ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ।੩। ਹੇ ਨਾਨਕ! ਆਖ-ਹੇ ਭਾਈ !)  ਜਿਸ ਮਨੁੱਖ ਨੇ ਪਰਮਾਤਮਾ ਦੇ ਚਰਨ ਫੜ ਲਏ ,  ਜੋ ਮਨੁੱਖ ਪ੍ਰਭੂ ਦੀ ਸਰਨ ਆ ਪਿਆ, ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਨੂੰ ਆਪਣੇ ਲੜ ਲਾ ਲਿਆ।੪।੨੨।੨੮। ਨੋਟ: ਸਾਰਾ ਸ਼ਬਦ  " ਭੂਤ ਕਾਲ "  ਵਿਚ ਹੈ, ਇਸ ਦਾ ਭਾਵ 'ਸਦਾ ਵਾਸਤੇ '  ਸ...

Hukamnama Sahib Feb 26,2021

  ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ ਅਰਥ:  ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ !)  ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ ,  ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ ?  ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨। ਹੇ ...

Hukamnama Sahib Feb 25,2021

RAAG SOOHEE, CHHANT, FIRST MEHL, FIRST HOUSE: ONE UNIVERSAL CREATOR GOD. BY THE GRACE OF THE TRUE GURU: Intoxicated with the wine of youth, I did not realize that I was only a guest at my parents’ home (in this world). My consciousness is polluted with faults and mistakes; without the Guru, virtue does not even enter into me. I have not known the value of virtue; I have been deluded by doubt. I have wasted away my youth in vain. I have not known my Husband Lord, His celestial home and gate, or the Blessed Vision of His Darshan. I have not had the pleasure of my Husband Lord’s celestial peace. After consulting the True Guru, I have not walked on the Path; the night of my life is passing away in sleep. O Nanak, in the prime of my youth, I am a widow; without my Husband Lord, the soul-bride is wasting away. || 1 || O father, give me in marriage to the Lord; I am pleased with Him as my Husband. I belong to Him. He is pervading throughout the four ages, and the Word of His Bani permeates th...

Hukamnama Sahib Feb 24,2021

DHANAASAREE, FIFTH MEHL: Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world ó all are engrossed in Maya. To save your soul, and liberate all your ancestors, meditate on the Name of the Lord, Har, Har. || 2 || O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 || ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ...

Hukamnama Sahib Feb 23,2021

DHANAASAREE, FIRST MEHL: That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lord is in His slave. Wherever I look, I see none other than the Lord. || 1 || The Gurmukhs worship the Lord, and find His celestial home. Without meeting the Guru, they die, and come and go in reincarnation. || 1 || Pause || So make Him your Guru, who implants the Truth within you, who leads you to speak the Unspoken Speech, and who merges you in the Word of the Shabad. God’s people have no other work to do; they love the True Lord and Master, and they love the Truth. || 2 || The mind is in the body, and the True Lord is in the mind. Merging into the True Lord, one is absorbed into Truth. God’s servant bows at His feet. Meeting the True Guru, one meets with the Lord. || 3 || He Himself watches over us, and He Himself makes us see. He is not pleased by stubborn-mindedness, n...

HUKAMNAMA SAHIB Feb 22,2021

Image
  ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥   ਅਰਥ:  ( ਜਗਤ ਦੁੱਖਾਂ ਦਾ ਸਮੁੰਦਰ ਹੈ ,  ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ )  ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। ( ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤ...

Hukamnama Sahib Feb 21,2021

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥   ਅਰਥ:  ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ )  । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ( ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ !  ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁ...

HUKAMNAMA SAHIB FEB 20. 2021

  ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ:  ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ।  ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ )  ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ ,  ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆ...

HUKAMNAMA SAHIB FEB 19,2021

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥  ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥   ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥  ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨ...

Hukamnama Sahib Feb 18,2021

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ:  ਵਿਚਾਰਾ ਬਗਲਾ ਛ...

Hukamnama Sahib Feb 17,2021

  ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥   ਅਰਥ:  ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ। ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜ...

Hukamnama Sahib Feb 16,2021

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ:  ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ।  ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ )  ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ ,  ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ...

Hukamnama Sahib Feb 15

  ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ:  ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ ,  ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ )  । ਰਹਾਉ। ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ )  ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ -( ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ...

HUKAMNAMA SAHIB FEB 14,2021

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥   ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥   ਅਰਥ:  ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ।  ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ?  ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨। ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ )   ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ?   ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾ...

Hukamnama Sahib Feb 13,2021

Image
  ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥   ਅਰਥ:  ( ਜਗਤ ਦੁੱਖਾਂ ਦਾ ਸਮੁੰਦਰ ਹੈ ,  ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ )  ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। ( ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤ...