Posts
Showing posts from March, 2021
:Hukamnama Sahib April 1,2021
- Get link
- X
- Other Apps
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ...
Hukamnama Sahib March 31,2021
- Get link
- X
- Other Apps
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ । ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ ) ਪਹਿਨਣਾ ਫਿਟਕਾਰ-ਜੋਗ ਹੈ । ੧ । ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ { ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ ; ( ਪਰ ,) ਹੇ ਨਾਨਕ!...
:Hukamnama Sahib March 30,2021
- Get link
- X
- Other Apps
ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ। ( ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧। ( ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ , ( ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨। ( ਹੇ ਭਾਈ! ਗੁਰੂ ਦੇ ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ...
:Hukamnama Sahib March 29,2021
- Get link
- X
- Other Apps
ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ। ( ਹੇ ਭਾਈ !) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ...
Hukamnama Sahib March 28,2021
- Get link
- X
- Other Apps
ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥ ਅਰਥ: ਹੇ ਮਨੁੱਖ! ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ ? ( ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ।ਰਹਾਉ। ਹੇ ਭਾਈ! ਪ੍ਰਤ੍ਰ , ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ।੧। ਹੇ ਭਾਈ! ਪਰਮਾਤਮਾ ਨੇ ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ , ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦ...
Hukamnama Sahib March 27,2021
- Get link
- X
- Other Apps
ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥ ਅਰਥ: ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ , ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ।੧।ਰਹਾਉ। ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ।੧। ਹੇ ਭਾਈ! ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾ...
Hukamnama Sahib March 26,2021
- Get link
- X
- Other Apps
ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ ਅਰਥ: ( ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ ; ...
Hukamnama Sahib March 25,2021
- Get link
- X
- Other Apps
ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥ ਅਰਥ: ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ , ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ।੧।ਰਹਾਉ। ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ।੧। ਹੇ ਭਾਈ! ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾ...
Hukamnama Sahib March 24,2021
- Get link
- X
- Other Apps
ਵਡਹੰਸੁ ਮਹਲਾ ੪ ਘੋੜੀਆ ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥ ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ...
TRIBUNE INTERNATIONAL: ਕਿਸਾਨ ਨੇ ਕਰਤੀ ਕਮਾਲ, ਮੁੰਬਈ ਪੁਲਿਸ ਵੀ ਹੋਈ ਮੁਰੀਦ| Glob...
- Get link
- X
- Other Apps
TRIBUNE INTERNATIONAL: ਕਿਸਾਨ ਨੇ ਕਰਤੀ ਕਮਾਲ, ਮੁੰਬਈ ਪੁਲਿਸ ਵੀ ਹੋਈ ਮੁਰੀਦ| Glob...
- Get link
- X
- Other Apps
Hukamnama Sahib March 23,2021
- Get link
- X
- Other Apps
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ , ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ ) । ਰਹਾਉ। ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ -( ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬...
Hukamnama Sahib March 22,2021
- Get link
- X
- Other Apps
ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨ...
Hukamnama Sahib March 21,2021
- Get link
- X
- Other Apps
ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥ ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ। ਹੇ ਭਾਈ! ਹੁਕੂਮਤ , ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ।੧। ਹੇ ਨਾਨਕ! ਆਖ -( ਹੇ ਭਾਈ !) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੯। TODEE, FIFTH MEHL, SECOND HOUSE, D...
Hukamnama Sahib March 20,2021
- Get link
- X
- Other Apps
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ( ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁ...
Hukamnama Sahib March 19,2021
- Get link
- X
- Other Apps
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: Th...
Hukamnama Sahib March 18,2021
- Get link
- X
- Other Apps
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ ; ਮੈਂ ਕਿਵੇਂ ਬਚਾਂ ? ( ਉੱਤਰ -) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ , ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧। ਹੇ...
Hukamnama Sahib March 17,,2021
- Get link
- X
- Other Apps
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ ) । ੧। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹ...
Hukamnama Sahib March 10,2021
- Get link
- X
- Other Apps
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ( ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁ...
HUKAMNAMA SAHIB MARCH 9,2021
- Get link
- X
- Other Apps
ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ , ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯। SORAT’H, FIFTH MEHL, SECOND HOUSE, DU-PADAS: ONE UNIVERSAL CREA...