Hukamnama Sahib May 1,2021
ਵਡਹੰਸੁ ਮਃ ੩ ॥ ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥ ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥ ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ਸਤਿਗੁਰੁ ਸੇਵਿ ਸੁਖੁ ਪਾਇਆ ॥ ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣ ਜਾਣੁ ਨ ਹੋਇਆ ॥ ਸਚਾ ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ ॥ ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥੧॥ ਅਰਥ: ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਜੀਵ-ਇਸਤ੍ਰੀਆਂ ਸਦਾ ਦੁਖੀ ਰਹਿੰਦੀਆਂ ਹਨ (ਉਹ ਨਹੀਂ ਜਾਣਦੀਆਂ ਕਿ) ਮੇਰਾ ਪ੍ਰਭੂ-ਪਤੀ ਸਦਾ ਜੀਊਂਦਾ-ਜਾਗਦਾ ਹੈ , ਤੇ, ਸਦਾ (ਸਾਡੇ ) ਨਾਲ ਵੱਸਦਾ ਹੈ। ਹੇ ਭਾਈ! ਜਿਨ੍ਹਾਂ ਜੀਵਾਂ ਨੇ (ਜਗਤ ਤੋਂ ਆਖ਼ਰ) ਚਲੇ ਜਾਣ ਨੂੰ ਠੀਕ ਮੰਨ ਲਿਆ ਹੈ, ਉਹ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾ ਕੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ। ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਸਦਾ ਵਸਾਈ ਰੱਖਦਾ ਹੈ, ਗੁਰੂ ਉਸ ਦੇ ਅੰਗ-ਸੰਗ ਵੱਸਦਾ ਹੈ, ਉਹ ਗੁਰੂ ਦੀ ਦੱਸੀ ਸੇਵਾ ਕਰ ਕੇ ਸੁਖ ਮਾਣਦਾ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੌਤ ਦੇ ਡਰ ਨੂੰ ਦੂਰ ਕਰ ਕੇ ਉਹ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, ਉਸ ਨੂੰ ਮੁੜ ਜਨਮ ਮਰਨ ਦਾ ਗੇੜ ਨਹੀਂ ਵਿਆਪਦਾ। ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ, ਉਹ ਮੇਹਰ ਦੀ ਨਿਗਾਹ ਕਰ ਕੇ (ਸਭ ਜੀਵਾਂ...