Hukamnama Sahib April 30,2021
ਰਾਗੁ ਸੂਹੀ ਛੰਤ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥ ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥ ਅਰਥ: ਹੇ ਪ੍ਰਭੂ ਜੀ! ਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤ੍ਰੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤ ਵਿਚ) ਉਹ ਇਕ ਪ੍ਰਾਹੁਣੀ ਹੀ ਹੈ। ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ ਵਿਚ) ਗੁਣ ਟਿਕ ਨਹੀਂ ਸਕਦੇ। (ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸਤ੍ਰੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ, ਤੇ ਜਵਾਨੀ ਦਾ ਸਮਾ ਵਿਅਰਥ ਗਵਾ ਲਿਆ। ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇ ਦਰਸਨ ਦੀ ਕਦਰ ਪਛਾਣੀ। (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ। ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇ ਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ। ਹੇ ਨਾਨਕ! ਅਜੇਹੀ ਜੀਵ-ਇਸਤ੍ਰੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ, ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ।੧। ਹੇ ਪਿਆਰੇ ਸਤਿਗੁਰੂ! ਮੈਨੂੰ ਖਸਮ-ਪ੍ਰਭੂ ਮਿਲਾ। (ਮੇਹਰ ਕਰ) ਮੈਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗੇ, ਮੈਂ ਉਸ ਤੋਂ ਸਦਕੇ ਜਾਵਾਂ, ਜੋ ਸਦਾ ਹੀ ਹਰ ਥਾਂ ਵਿਆਪਕ ਹੈ, ਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ। ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸਤ੍ਰੀ ਨਾਲ ਪਿਆਰ ਕਰਦਾ ਹੈ, ਪਰ ਜਿਸ ਨੇ ਔਗੁਣ ਹੀ ਔਗੁਣ ਸਹੇੜੇ ਉਹ ਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ। ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ ਦੇ ਦਿਲ ਦੀ ਜਾਣਦਾ ਹੈ) ਜਿਹੋ ਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ ਕਰ ਦੇਂਦਾ ਹੈ। ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈ, ਉਹ ਕਦੇ ਰੰਡੀ ਨਹੀਂ ਹੁੰਦੀ, ਉਸ ਦਾ ਵੇਸ ਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ) । ਹੇ ਨਾਨਕ! ਅਰਦਾਸ ਕਰ ਤੇ ਆਖ-ਹੇ ਸਤਿਗੁਰੂ! ਤੇਰੀ ਮੇਹਰ ਹੋਵੇ ਤਾਂ) ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਤੀ ਮੈਨੂੰ (ਸਦਾ) ਪਿਆਰਾ ਲੱਗਦਾ ਰਹੇ ਜੇਹੜਾ ਪ੍ਰੀਤਮ ਹਰੇਕ ਜੁਗ ਵਿਚ ਇਕ-ਸਮਾਨ ਰਹਿਣ ਵਾਲਾ ਹੈ।੨। ਹੇ ਸਤਿਗੁਰੂ! ਉਹ) ਮੁਹੂਰਤ ਕਢਾ (ਉਹ ਅਵਸਰ ਪੈਦਾ ਕਰ, ਜਿਸ ਦੀ ਬਰਕਤਿ ਨਾਲ) ਮੈਂ ਭੀ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਸਕਾਂ। (ਹੇ ਗੁਰੂ! ਤੇਰੀ ਕਿਰਪਾ ਨਾਲ) ਰਜ਼ਾ ਦੇ ਮਾਲਕ ਪ੍ਰਭੂ ਜੋ ਹੁਕਮ ਕਰਦਾ ਹੈ ਉਹ ਮੇਲ ਦਾ ਅਵਸਰ ਬਣ ਜਾਂਦਾ ਹੈ, ਉਸ ਨੂੰ ਕੋਈ ਅਗਾਂਹ ਪਿਛਾਂਹ ਨਹੀਂ ਕਰ ਸਕਦਾ (ਉਸ ਵਿਚ ਕੋਈ ਵਿਘਨ ਨਹੀਂ ਪਾ ਸਕਦਾ) । ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਕਰਤਾਰ ਨੇ (ਉਹਨਾਂ ਦੇ ਮਿਲਾਪ ਜਾਂ ਵਿਛੋੜੇ ਦਾ) ਜੋ ਭੀ ਹੁਕਮ ਦਿੱਤਾ ਹੈ ਉਸ ਨੂੰ ਕੋਈ ਉਲੰਘ ਨਹੀਂ ਸਕਦਾ। (ਗੁਰੂ ਵਿਚੋਲੇ ਦੀ ਕਿਰਪਾ ਨਾਲ) ਉਹ ਪਰਮਾਤਮਾ ਜੋ ਤਿੰਨਾਂ ਲੋਕਾਂ ਵਿਚ ਵਿਆਪਕ ਹੈ ਤੇ (ਫਿਰ ਭੀ ਆਪਣੇ ਪੈਦਾ ਕੀਤੇ) ਬੰਦਿਆਂ ਤੋਂ ਸੁਤੰਤਰ ਹੈ (ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਨ ਲਈ) ਲਾੜਾ ਬਣ ਕੇ ਆਉਂਦਾ ਹੈ। (ਜਿਵੇਂ ਧੀ ਨੂੰ ਤੋਰਨ ਲੱਗੀ ਮਾਂ ਮੁੜ ਮਿਲਣ ਦੀਆਂ ਆਸਾਂ ਲਾਹ ਕੇ ਰੋ ਕੇ ਵਿਛੁੜਦੀ ਹੈ, ਤਿਵੇਂ) ਮਾਇਆ ਜੀਵ-ਇਸਤ੍ਰੀ ਦੇ ਪ੍ਰਭੂ-ਪਤੀ ਨਾਲ ਪ੍ਰੇਮ ਦੇ ਕਾਰਨ ਜੀਵ-ਇਸਤ੍ਰੀ ਨੂੰ ਆਪਣੇ ਕਾਬੂ ਵਿਚ ਰੱਖ ਸਕਣ ਦੀਆਂ ਆਸਾਂ ਲਾਹ ਕੇ (ਮਾਨੋ) ਰੋ ਕੇ ਵਿਛੁੜਦੀ ਹੈ। ਹੇ ਨਾਨਕ! ਜੀਵ-ਇਸਤ੍ਰੀ ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਂਦੀ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਆਨੰਦ ਮਾਣਦੀ ਹੈ।੩। ਸਤਿਗੁਰੂ ਨੇ (ਮੇਹਰ ਕਰ ਕੇ ਜੀਵ-ਇਸਤ੍ਰੀ ਮਾਇਆ ਦੇ ਪ੍ਰਭਾਵ ਤੋਂ ਇਤਨੀ) ਦੂਰ ਅਪੜਾ ਦਿੱਤੀ ਕਿ ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦੀ। ਪ੍ਰਭੂ-ਪਤੀ ਦਾ ਪ੍ਰਤੱਖ ਦੀਦਾਰ ਕਰ ਕੇ ਉਹ ਪ੍ਰਸੰਨ-ਚਿੱਤ ਹੁੰਦੀ ਹੈ। ਪ੍ਰਭੂ-ਪਤੀ ਨੇ (ਜਦੋਂ) ਉਸ ਨਾਲ ਪਿਆਰ ਕੀਤਾ, ਤਾਂ ਉਸ ਦੇ ਚਰਨਾਂ ਵਿਚ ਜੁੜ ਕੇ ਉਹ ਆਪਣਾ ਆਤਮਕ ਜੀਵਨ ਸੰਵਾਰਦੀ ਹੈ। ਸਦਾ-ਥਿਰ ਪ੍ਰੀਤਮ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਦੀ ਲੋੜ ਪਈ (ਭਾਵ, ਜੀਵ-ਇਸਤ੍ਰੀ ਉਸ ਦੇ ਲੇਖੇ ਵਿਚ ਆ ਗਈ) ਉਸ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ। (ਇਸ ਮਿਲਾਪ ਦੀ ਬਰਕਤਿ ਨਾਲ) ਉਸ ਦੀ ਮਤਿ ਉਕਾਈ-ਹੀਣ ਹੋ ਗਈ, ਉਹ ਮੰਨੀ-ਪ੍ਰਮੰਨੀ ਗਈ। ਚੰਗੇ ਭਾਗਾਂ ਨਾਲ ਉਸ ਦਾ ਮਿਲਾਪ ਹੋ ਗਿਆ, ਪ੍ਰਭੂ-ਚਰਨਾਂ ਵਿਚ ਉਸ ਦਾ ਜੀਵਨ ਸੁਖੀ ਹੋ ਗਿਆ, ਉਹ ਗੁਣਾਂ ਵਾਲੀ ਹੋ ਗਈ, ਗੁਰੂ ਦੇ ਦਿੱਤੇ ਗਿਆਨ ਵਾਲੀ ਹੋ ਗਈ। ਸਤ ਸੰਤੋਖ ਤੇ ਸਦਾ-ਥਿਰ ਯਾਦ ਉਸ ਦੇ ਹਿਰਦੇ ਵਿਚ ਟਿਕ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਸਦਾ ਸਿਮਰਦੀ ਹੈ, ਉਹ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ। ਹੇ ਨਾਨਕ! ਜੀਵ-ਇਸਤ੍ਰੀ (ਪ੍ਰਭੂ-ਚਰਨਾਂ ਤੋਂ) ਵਿਛੁੜ ਕੇ ਦੁੱਖ ਨਹੀਂ ਪਾਂਦੀ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪ੍ਰਭੂ ਦੀ ਗੋਦ ਵਿਚ ਹੀ ਲੀਨ ਹੋ ਜਾਂਦੀ ਹੈ।੪।੧। RAAG SOOHEE, CHHANT, FIRST MEHL, FIRST HOUSE: |
ONE UNIVERSAL CREATOR GOD. BY THE GRACE OF THE TRUE GURU: |
Intoxicated with the wine of youth, I did not realize that I was only a guest at my parents’ home (in this world). My consciousness is polluted with faults and mistakes; without the Guru, virtue does not even enter into me. I have not known the value of virtue; I have been deluded by doubt. I have wasted away my youth in vain. I have not known my Husband Lord, His celestial home and gate, or the Blessed Vision of His Darshan. I have not had the pleasure of my Husband Lord’s celestial peace. After consulting the True Guru, I have not walked on the Path; the night of my life is passing away in sleep. O Nanak, in the prime of my youth, I am a widow; without my Husband Lord, the soul-bride is wasting away. || 1 || O father, give me in marriage to the Lord; I am pleased with Him as my Husband. I belong to Him. He is pervading throughout the four ages, and the Word of His Bani permeates the three worlds. The Husband Lord of the three worlds ravishes and enjoys His virtuous brides, but He keeps the ungraceful and unvirtuous ones far away. As are our hopes, so are our minds’ desires, which the All-pervading Lord brings to fulfillment. The bride of the Lord is forever happy and virtuous; she shall never be a widow, and she shall never have to wear dirty clothes. O Nanak, I love my True Husband Lord; my Beloved is the same, age after age. || 2 || O Baba, calculate that auspicious moment, when I too shall be going to my in-laws’ house. The moment of that marriage will be set by the Hukam of God’s Command; His Will cannot be changed. The karmic record of past deeds, written by the Creator Lord, cannot be erased by anyone. The most respected member of the marriage party, my Husband, is the independent Lord of all beings, pervading and permeating the three worlds. Maya, crying out in pain, leaves, seeing that the bride and the groom are in love. O Nanak, the peace of the Mansion of God’s Presence comes through the True Word of the Shabad; the bride keeps the Guru’s Feet enshrined in her mind. || 3 || My father has given me in marriage far away, and I shall not return to my parents’ home. I am delighted to see my Husband Lord near at hand; in His Home, I am so beautiful. My True Beloved Husband Lord desires me; He has joined me to Himself, and made my intellect pure and sublime. By good destiny I met Him, and was given a place of rest; through the Guru’s Wisdom, I have become virtuous. I gather lasting Truth and contentment in my lap, and my Beloved is pleased with my truthful speech. O Nanak, I shall not suffer the pain of separation; through the Guru’s Teachings, I merge into the loving embrace of the Lord’s Being. || 4 || 1 || |