ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥ । SORAT’H, FIFTH MEHL: I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 || ਅਰਥ: ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ। ( ਹੇ ਭਾਈ! ਜੇਹੜਾ ਭੀ...
Posts
Showing posts from May, 2021
Hukamnama Sahib June 1,2021
- Get link
- X
- Other Apps
ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ ) । ੧।ਰਹਾਉ। ਹੇ ਪ੍ਰਭੂ! ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ ) ਬਚਾ ਲੈ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! ਤੂੰ ਭੀ ਅਰਜ਼ੋਈ ਕਰ ਤੇ ਆਖ -) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯। TODEE, FIFTH MEHL: O True Guru, I have ...
Hukamnama Sahib May 31,2021
- Get link
- X
- Other Apps
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮ...
Hukamnama Sahib May 30,2021
- Get link
- X
- Other Apps
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ। ( ਹੇ ਪ੍ਰਭੂ! ਮੇਹਰ ਕਰ ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ...
Hukamnama Sahib May 29,2021
- Get link
- X
- Other Apps
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾ...
Hukamnama Sahib May 28,2021
- Get link
- X
- Other Apps
ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥ ਅਰਥ: ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ ) , ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ। ( ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧। ਹੇ ਭਾਈ! ਜੇਹੜਾ ਮਨੁੱਖ ਰਾਮ ਦ...
Hukamnama Sahib May 27,2021
- Get link
- X
- Other Apps
ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥ ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।੧।ਰਹਾਉ। ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।੧। ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ। ਹੇ ਨਾਨਕ ! ( ਆਖ-ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ।੨।੭।੩੫। SORAT’H, FIFTH MEHL: Only You know the state of my innermost self; You alone can judge me. Please forgive me, O Lord God Master; I have co...
Hukamnama Sahib May 26,2021
- Get link
- X
- Other Apps
ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥ ਅਰਥ: ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ।ਰਹਾਉ। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।੧। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹ...
Hukamnama Sahib May 25,2021
- Get link
- X
- Other Apps
ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ , ਮਨੁੱਖ ਹਉਮੈ ਦੀਆਂ ...
Hukamnama Sahib May 24,2021
- Get link
- X
- Other Apps
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ , ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚ...
Hukamnama Sahib May 23,2021
- Get link
- X
- Other Apps
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ ਅਰਥ: ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (- ਰੰਗ ) ਵਿਚ ਰ...
Hukamnama Sahib May 22,2021
- Get link
- X
- Other Apps
ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥ ਅਰਥ: ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ । ੧ । ਰਹਾਉ । ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ । ੧ । ਹੇ ਪ੍ਰਭੂ! ਮੇਹਰ ਕਰ ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ । ੨ । ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾ , ਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ ) ।...
Hukamnama Sahib May 21,2021
- Get link
- X
- Other Apps
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ ) । ੧।ਰਹਾਉ। ਹੇ ਮਿੱਤਰ! ਜਦੋਂ ਮਨੁੱਖ ) ! ਸੁਖ ਵਿਚ (ਹੁੰਦਾ ਹੈ , ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ , ਤੇ , ( ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ , ( ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ , ( ਇਸਤ੍ਰੀ ਉ...
Hukamnama Sahib May 20,2021
- Get link
- X
- Other Apps
ਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥ ਅਰਥ: ( ਹੇ ਸਹੇਲੀਏ !) ਮੈਂ ਸਹੀ ਜੀਵਨ ਦਾ ਚੱਜ ਨਹੀਂ ਸਿੱਖਿਆ, ਮੇਰੇ ਅੰਦਰ ਇਤਨੇ ਐਬ ਹਨ ਕਿ ਅੰਦਰ ਸਮਾ ਹੀ ਨਹੀਂ ਸਕਦੇ (ਇਸ ਹਾਲਤ ਵਿਚ) ਮੈਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਲਈ ਕਿਵੇਂ ਜਾ ਸਕਦੀ ਹਾਂ ? ( ਉਸ ਦੇ ਦਰ ਤੇ ਤਾਂ) ਇਕ ਦੂਜੀ ਤੋਂ ਵਧੀਆ ਤੋਂ ਵ...
Hukamnama Sahib May 19,2021
- Get link
- X
- Other Apps
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰ...