Hukamnama Sahib July 1,2021
RAAG SORAT’H, THE WORD OF DEVOTEE KABEER JEE, FIRST HOUSE: ONE UNIVERSAL CREATOR GOD. BY THE GRACE OF THE TRUE GURU: ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ। ( ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ ; ( ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ : ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧। ( ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ ) ਜਾਣ-...