ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥ । SORAT’H, FIFTH MEHL: I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 || ਅਰਥ: ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ। ( ਹੇ ਭਾਈ! ਜੇਹੜਾ ਭੀ...
Posts
Showing posts from July, 2021
Hukamnama Sahib Aug 01,2021
- Get link
- X
- Other Apps
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ ਅਰਥ: ( ਜਗਤ ਦੁੱਖਾਂ ਦਾ ਸਮੁੰਦਰ ਹੈ , ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। ( ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ...
Hukamnama Sahib July 31,2021
- Get link
- X
- Other Apps
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! ( ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। : ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡ...
Hukamnama Sahib July 30,2021
- Get link
- X
- Other Apps
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜ...
Hukamnama Sahib July 29,2021
- Get link
- X
- Other Apps
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨ...
Hukamnama Sahib July 28,2021
- Get link
- X
- Other Apps
ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯। SORAT’H, FIFTH MEHL: The True Guru is the Giver of all peace and comfort — seek His Sanctuary. Beholding the ...
Hukamnama Sahib July 27,2021
- Get link
- X
- Other Apps
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਅਰਥ: ਸਲੋਕੁ। ਹੇ ਨਾਨਕ! ਆਖ -) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ...
Hukamnama Sahib July 26,2021
- Get link
- X
- Other Apps
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ। ( ਹੇ ਪ੍ਰਭੂ! ਮੇਹਰ ਕਰ ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾ...
Hukamnama Sahib July 25,2021
- Get link
- X
- Other Apps
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। ( ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ...
Hukamnama Sahib July 24,2021
- Get link
- X
- Other Apps
ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਅਰਥ: ( ਮੋਹ-ਰੂਪ ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ ) ਸੁੱਤਿਆਂ ਹੀ ਗੁਜ਼ਰ ਗਈ ਹੈ ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ ) ਚਾਉ ਉਪਜਿਆ ਹੈ। ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ ; ( ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧। ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਅਰਥ: ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵ...
Hukamnama Sahib July 23,2021
- Get link
- X
- Other Apps
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ ) । ੧। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ...
Hukamnama Sahib July 22,2021
- Get link
- X
- Other Apps
L ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉ...
Hukamnama Sahib July 21,2021
- Get link
- X
- Other Apps
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ...
Hukamnama Sahib July 20,2021
- Get link
- X
- Other Apps
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! ( ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। : ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ)...
Hukamnama Sahib July 19,2021
- Get link
- X
- Other Apps
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰ...