Hukamnama Sahib Sep 1 Aug 31,2021
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ। ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿ...