Posts

Showing posts from September, 2021

Hukamnama Sahib Oct 01,2021

ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥   ਅਰਥ:  ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ )  ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! ( ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। : ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡ...

Hukamnama Sahib Sep 30,2021

ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥   ਅਰਥ:  ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ )  ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! ( ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। : ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡ...

HUKAMNAMA SAHIB Sep 29,2021

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ ਅਰਥ:  ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ।  ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ ;  ਮੈਂ ਕਿਵੇਂ ਬਚਾਂ ? ( ਉੱਤਰ -)  ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ ,  ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧। ਹੇ ਭਾਈ! ਜ...

HUKAMNAMA SAHIB Sep 28,2021

  ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥   ਅਰਥ:  ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ। ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ )  ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸ...

HUKAMNAMA SAHIB Sep 27,2021

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ ਅਰਥ:  ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ )  ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧। ( ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡ...

HUKAMNAMA SAHIB Sep 26,2021

ਸਲੋਕੁ ਮਃ ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ ਅਰਥ:  ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ, ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ। ( ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ।੧। ਮਃ ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥ ਅਰਥ:  ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ-ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ) ਮਾਲਕ ਨੂੰ ਯਾਦ ਕਰੋ, ਮਾਲਕ ਸਦਾ ਅੰਗ ਸੰਗ ਹੈ (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿ...

Hukamnama Sahib Sep 25,2021

ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥ ਅਰਥ:  ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ। ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੇਹੜੀ ਜੀਵ ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ, ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਗੁਣਾਂ ਵਾਲੀਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਗੁਣ ਚੇਤੇ ਕਰਦੀਆਂ ਰਹਿੰਦੀਆਂ ਹਨ ,  ਪ੍ਰਭੂ-ਖਸਮ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ ਵਿਛੋੜਾ ਨਹੀਂ ਹੁੰਦਾ। ਹੇ ਭਾਈ! ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ-ਪਤੀ ਦੀ ਸਿਫ਼ਤਿ-ਸਾ...

HUKAMNAMA SAHIB Sep 24,2021

ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥ ਅਰਥ:  ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ ; ( ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ। ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ ,  ਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇ ,  ਲੈ ਕੇ ਖਾ ਲਏ (ਭਾਵ, ਤ੍ਰਿਪਤ ਹੋ ਜਾਏ ) ;  ਪਰ ਮਨ ਦੇ ਹਠ ਦੇ ਆਸਰੇ (ਭਿੱਖਿਆ) ਮੰਗਿਆਂ (ਦੋਹੀਂ ਧਿਰੀਂ) ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ। ਇਸ ਭੇਖ ਨਾਲੋਂ ਗ੍ਰਿਹਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ। ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੱਤੇ ਜਾਂਦੇ ਹਨ ,  ਉਹਨਾਂ ਨੂੰ ਉੱਚੀ ਸੂਝ ਪ੍ਰਾਪਤ ਹੁੰਦੀ ਹੈ ;  ਪਰ, ਜੋ ਮਨੁੱਖ ਮਾਇਆ ਵਿਚ ਫਸੇ ਰਹਿੰਦੇ ਹਨ, ਉਹ ਭਟਕਦੇ ਹਨ। (ਇਸ ਬ...

HUKAMNAMA SAHIB Sep 23,2021

ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥ ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥ ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥ ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥ ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥ ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥ ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥ ਅਰਥ:  ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ )  ਸੁਖ ਪਾਇਆ ਹੈ।  ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ।ਰਹਾਉ। ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ...

Hukamnama Sahib Sep 22,2021

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥   ਅਰਥ:  ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ।  ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ ,  ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ !  ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ ) ,  ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ -)  ਬੂੰਦ ਬਣ ਜਾਏ। ਹੇ ਹਰੀ !  ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾ...

Hukamnama Sahib Sep 21,2021

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ:  ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ ,  ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ )  । ਰਹਾਉ। ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ )  ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ -( ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬...

Hukamnama Sahib Sep 20,2021

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ ਅਰਥ:  ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ।  ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ ;  ਮੈਂ ਕਿਵੇਂ ਬਚਾਂ ? ( ਉੱਤਰ -)  ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ ,  ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧। ਹੇ ਭਾਈ! ਜ...

Hukamnama Sahib Sep 19,2021

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥   ਅਰਥ:  ( ਜਗਤ ਦੁੱਖਾਂ ਦਾ ਸਮੁੰਦਰ ਹੈ ,  ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ )  ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। ( ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ...

Hukamnama Sahib Sep 18,2021

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ ਅਰਥ:  ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? । ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ।  ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ )  ।  ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ...

Hukamnama Sahib Sep 17;2021

  ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥ ਅਰਥ:  ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ।੧।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ )  । ੧। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ।੨।੬।੩੭। DHANASAREE MEHLA ll5ll My Guru gives the Naam, the Name of the Lord, t...

Sangrand Hukamnama Sahib

ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥  ਅਰਥ:  ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ। ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ। (ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ। (ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ। ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ...

Hukamnama Sahib Sep 16,2021

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ:  ਵਿਚਾਰਾ ਬਗਲਾ ਛ...

Hukamnama Sahib Sep 15,2021

    ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ ਅਰਥ:  ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ ) ,  ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ। ( ਸੋ, ਹੇ ਮਾਧੋ !)  ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ ? । ( ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ )  ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇ...