Hukamnama Sahib Sep 25,2021
ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ।
ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੇਹੜੀ ਜੀਵ ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ, ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।
ਹੇ ਭਾਈ! ਗੁਣਾਂ ਵਾਲੀਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਗੁਣ ਚੇਤੇ ਕਰਦੀਆਂ ਰਹਿੰਦੀਆਂ ਹਨ, ਪ੍ਰਭੂ-ਖਸਮ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ ਵਿਛੋੜਾ ਨਹੀਂ ਹੁੰਦਾ। ਹੇ ਭਾਈ! ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਪ੍ਰਭੂ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ।੧।
ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥ ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥ ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥ ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥
ਅਰਥ: ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਨਾਲ ਸਾਂਝ ਪੈ ਸਕਦੀ ਹੈ, ਪ੍ਰਭੂ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾ ਲੈਂਦਾ ਹੈ। ਹੇ ਭਾਈ! ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦੀ ਹੈ ਉਹ ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ। ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਗਵਾਂਦੀ ਹੈ, ਉਸ ਨੂੰ ਮੁੜ ਕਦੇ ਆਤਮਕ ਮੌਤ ਨਹੀਂ ਵਾਪਰਦੀ, ਗੁਰੂ ਦੀ ਸਰਨ ਪੈ ਕੇ ਉਹ ਜੀਵ-ਇਸਤ੍ਰੀ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਈ ਰੱਖਦੀ ਹੈ, ਉਸ ਜੀਵ-ਇਸਤ੍ਰੀ ਦੀ (ਚਿਰਾਂ ਦੀ ਪ੍ਰਭੂ-ਮਿਲਾਪ ਦੀ) ਇੱਛਾ ਪੂਰੀ ਹੋ ਜਾਂਦੀ ਹੈ, ਉਹ ਅੰਦਰੋਂ (ਨਾਮ-ਰਸ ਨਾਲ) ਭਿੱਜ ਜਾਂਦੀ ਹੈ, ਉਸ ਨੂੰ ਜਗਤ ਦਾ ਜੀਵਨ ਦਾਤਾਰ ਪ੍ਰਭੂ ਮਿਲ ਪੈਂਦਾ ਹੈ। ਹੇ ਭਾਈ! ਜੇਹੜੀ ਜੀਵ-ਇਸਤ੍ਰੀ ਗੁਰ-ਸ਼ਬਦ ਦੇ ਰੰਗ ਵਿਚ ਰੰਗੀ ਜਾਂਦੀ ਹੈ, ਉਹ ਨਾਮ ਦੀ ਚੜ੍ਹਦੀ ਜਵਾਨੀ ਵਿਚ ਮਸਤ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੀ ਗੋਦ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਸਦਾ-ਥਿਰ ਮਾਲਕ-ਪ੍ਰਭੂ ਨਾਲ ਜਾਣ-ਪਛਾਣ ਬਣਦੀ ਹੈ। ਪ੍ਰਭੂ ਆਪ ਹੀ ਆਪਣੇ ਨਾਲ ਮਿਲਾ ਲੈਂਦਾ ਹੈ।੨।
ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥ ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥ ਪਿਰੁ ਸਚਾ ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥ ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥ ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥੩॥।
ਅਰਥ: ਹੇ ਸਖੀ! ਜਿਨ੍ਹਾਂ ਸੰਤ ਜਨਾਂ ਨੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾ ਲਈ ਹੈ, ਮੈਂ ਜਾ ਕੇ ਉਹਨਾਂ ਨੂੰ ਪੁੱਛਦੀ ਹਾਂ। ਆਪਾ-ਭਾਵ ਤਿਆਗ ਕੇ ਮੈਂ ਉਹਨਾਂ ਦੀ ਸੇਵਾ ਕਰਦੀ ਹਾਂ। ਹੇ ਸਖੀ! ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਤੀ ਆਤਮਕ ਅਡੋਲਤਾ ਵਿਚ ਟਿਕਿਆਂ ਪ੍ਰੇਮ ਵਿਚ ਜੁੜਿਆਂ ਹੀ ਮਿਲਦਾ ਹੈ। ਸਦਾ-ਥਿਰ ਪ੍ਰਭੂ ਆ ਕੇ ਉਸ ਜੀਵ-ਇਸਤ੍ਰੀ ਨੂੰ ਮਿਲ ਪੈਂਦਾ ਹੈ, ਜੇਹੜੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੀ ਹੈ, ਜੇਹੜੀ ਸਦਾ-ਥਿਰ ਹਰਿ-ਨਾਮ ਵਿਚ ਜੁੜੀ ਰਹਿੰਦੀ ਹੈ, ਜੇਹੜੀ ਗੁਰੂ ਦੇ ਸ਼ਬਦ ਵਿਚ ਰੰਗੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਸਦਾ ਸੁਹਾਗ-ਵਾਲੀ ਰਹਿੰਦੀ ਹੈ, ਉਹ ਕਦੇ ਨਿ-ਖਸਮੀ ਨਹੀਂ ਹੁੰਦੀ, ਉਸ ਦੇ ਅੰਦਰ ਆਤਮਕ ਅਡੋਲਤਾ ਦੀ ਸਮਾਧੀ ਲੱਗੀ ਰਹਿੰਦੀ ਹੈ।
ਹੇ ਸਖੀ! ਪ੍ਰਭੂ-ਪਤੀ ਹਰ ਥਾਂ ਮੌਜੂਦ ਹੈ, ਉਸ ਨੂੰ ਤੂੰ ਆਪਣੇ ਅੰਗ-ਸੰਗ ਵੱਸਦਾ ਵੇਖ, ਆਤਮਕ ਅਡੋਲਤਾ ਵਿਚ ਟਿਕ ਕੇ, ਪ੍ਰੇਮ ਵਿਚ ਜੁੜ ਕੇ ਉਸ ਦੇ ਮਿਲਾਪ ਦਾ ਆਨੰਦ ਮਾਣ।
ਹੇ ਸਖੀ! ਜਿਨ੍ਹਾਂ ਸੰਤ ਜਨਾਂ ਨੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾ ਲਈ ਹੈ, ਮੈਂ ਜਾ ਕੇ ਉਹਨਾਂ ਨੂੰ ਪੁੱਛਦੀ ਹਾਂ (ਕਿ ਉਸ ਨਾਲ ਮਿਲਾਪ ਕਿਸ ਤਰ੍ਹਾਂ ਹੋ ਸਕਦਾ ਹੈ) ।੩।
ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥ ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥ ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥ ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥ ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥੪॥੧॥
ਅਰਥ: ਹੇ ਸਖੀ! ਅਸੀ ਜੀਵ-ਇਸਤ੍ਰੀਆਂ ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਫਿਰ ਭੀ ਉਸ ਨੂੰ ਮਿਲ ਸਕਦੀਆਂ ਹਾਂ ਜੇ ਅਸੀ ਸੱਚੇ ਸਤਿਗੁਰੂ ਦੀ ਚਰਨੀਂ ਲੱਗੀਏ। ਹੇ ਸਖੀ! ਗੁਰੂ ਸਦਾ ਦਇਆਵਾਨ ਹੈ, ਉਹ (ਸਰਨ ਪਿਆਂ ਦੇ) ਅਵਗਣ (ਆਪਣੇ) ਸ਼ਬਦ ਵਿਚ (ਜੋੜ ਕੇ) ਸਾੜ ਦੇਂਦਾ ਹੈ। (ਹੇ ਸਖੀ! ਗੁਰੂ ਸਰਨ ਪਿਆਂ ਦੇ ਔਗੁਣ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ, ਮਾਇਆ ਦਾ ਪਿਆਰ ਦੂਰ ਕਰ ਦੇਂਦਾ ਹੈ। (ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਹੀ ਰੱਤੀ ਰਹਿੰਦੀ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਉਹ ਸਦਾ ਆਨੰਦ ਮਾਣਦੀ ਹੈ, ਉਸ ਦੀ ਹਉਮੈ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ।
ਹੇ ਨਾਨਕ! ਪ੍ਰਭੂ-ਪਤੀ ਪਵਿਤ੍ਰ ਕਰਨ ਵਾਲਾ ਹੈ, ਸਦਾ ਸੁਖ ਦੇਣ ਵਾਲਾ ਹੈ, (ਗੁਰੂ ਆਪਣੇ) ਸ਼ਬਦ ਦੀ ਰਾਹੀਂ ਉਸ ਨਾਲ ਮਿਲਾ ਦੇਂਦਾ ਹੈ।
ਹੇ ਸਖੀ! ਅਸੀ ਜੀਵ-ਇਸਤ੍ਰੀਆਂ ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਫਿਰ ਭੀ ਉਸ ਨੂੰ ਮਿਲ ਸਕਦੀਆਂ ਹਾਂ, ਜੇ ਅਸੀ ਸੱਚੇ ਸਤਿਗੁਰੂ ਦੀ ਚਰਨੀਂ ਲੱਗੀਏ।੪।੧।
Wadahans, Third Mehl: One Universal Creator God. By The Grace Of The True Guru: Praise God, the True Lord; He is all-powerful to do all things. The soul-bride shall never be a widow, and she shall never have to endure suffering. She shall never suffer – night and day, she enjoys pleasures; that soul-bride merges in the Mansion of her Lord’s Presence. She knows her Beloved, the Architect of karma, and she speaks words of ambrosial sweetness. The virtuous soul-brides dwell on the Lord’s virtues; they keep their Husband Lord in their remembrance, and so they never suffer separation from Him. So praise your True Husband Lord, who is all-powerful to do all things. ||1||
The True Lord and Master is realized through the Word of His Shabad; He blends all with Himself.
That soul-bride is imbued with the Love of her Husband Lord, who banishes her self-conceit from within.
Eradicating her ego from within herself, death shall not consume her again; as Gurmukh, she knows the One Lord God.
The desire of the soul-bride is fulfilled; deep within herself, she is drenched in His Love. She meets the Great Giver, the Life of the World.
Imbued with love for the Shabad, she is like a youth intoxicated; she merges into the very being of her Husband Lord.
The True Lord Master is realized through the Word of His Shabad. He blends all with Himself. ||2||
Those who have realized their Husband Lord - I go and ask those Saints about Him.
Renouncing ego, I serve them; thus I meet my True Husband Lord, with intuitive ease.
The True Husband Lord comes to meet the soul-bride who practices Truth, and is imbued with the True Word of the Shabad.
She shall never become a widow; she shall always be a happy bride. Deep within herself, she dwells in the celestial bliss of Samaadhi.
Her Husband Lord is fully pervading everywhere; beholding Him ever-present, she enjoys His Love, with intuitive ease.
Those who have realized their Husband Lord - I go and ask those Saints about Him. ||3||
The separated ones also meet with their Husband Lord, if they fall at the Feet of the True Guru.
.
The True Guru is forever merciful; through the Word of His Shabad, demerits are burnt away.
Burning away her demerits through the Shabad, the soul-bride eradicates her love of duality, and remains absorbed in the True, True Lord.
Through the True Shabad, everlasting peace is obtained, and egotism and doubt are dispelled.
The Immaculate Husband Lord is forever the Giver of peace; O Nanak, through the Word of His Shabad, He is met.
The separated ones also meet with their Husband Lord, if they fall at the feet of the True Guru. ||4||1||