Posts

Showing posts from October, 2021

Hukamnama Sahib Nov 01,2021

ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥   ਅਰਥ:  ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ।ਰਹਾਉ। ਹੇ ਭਾਈ! ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ  (- ਸੁਭਾਉ ਮਨੁੱਖ) ਪ੍ਰੇਤ  (- ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ।੧। ( ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ...

Hukamnama Sahib Oct 31,2021

HUKAMNAMA SAHIB   ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥   ਅਰਥ:  ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ  (- ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ। ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥ ਅਰਥ:  ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ। ਹੇ ਨਾਨਕ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ।੧। ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥   ਅਰਥ:  ਅੰਨ੍ਹੇ ਮੂਰਖ ਗਵਾਰ ਨੇ ਆਪਣੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ, ਮਾਇਆ ਦੇ ਪਿਆਰ ਵਿਚ ਜਦੋਂ ਬਹੁਤ ਦੁਖੀ ਹੋਇਆ ਤਦੋਂ ਸੜਦਾ ਹੋਇਆ ਹਾੜੇ ਘੱਤਦਾ...

Hukamnama Sahib Oct 30,2021

Hukamnama Sahib Oct 30,2021 ਸੂਹੀ ਛੰਤ ਮਹਲਾ ੪ ॥ ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਨ ਦਿਤੀਆ ॥ ਦੇਹ ਕੰਚਨ ਵੇ ਵੰਨੀਆ ਇਨਿ ਹਉਮੈ ਮਾਰਿ ਵਿਗੁਤੀਆ ॥ ਮੋਹੁ ਮਾਇਆ ਵੇ ਸਭ ਕਾਲਖਾ ਇਨਿ ਮਨਮੁਖਿ ਮੂੜਿ ਸਜੁਤੀਆ ॥ ਜਨ ਨਾਨਕ ਗੁਰਮੁਖਿ ਉਬਰੇ ਗੁਰ ਸਬਦੀ ਹਉਮੈ ਛੁਟੀਆ ॥੧॥   ਅਰਥ:  ਹੇ ਭਾਈ! ਜਿਸ ਹਉਮੈ ਨੇ ਜਿਸ ਮਾਇਆ ਨੇ (ਜੀਵ ਨੂੰ ਕਦੇ) ਪਰਮਾਤਮਾ ਨਾਲ ਮਿਲਣ ਨਹੀਂ ਦਿੱਤਾ, ਇਸ ਹਉਮੈ ਨੂੰ ਇਸ ਮਾਇਆ ਨੂੰ (ਆਪਣੇ ਅੰਦਰੋਂ) ਮਾਰ ਮੁਕਾਓ। ਹੇ ਭਾਈ! ਵੇਖੋ !)  ਇਹ ਸਰੀਰ ਸੋਨੇ ਦੇ ਰੰਗ ਵਰਗਾ ਸੋਹਣਾ ਹੁੰਦਾ ਹੈ, (ਪਰ ਜਿੱਥੇ ਹਉਮੈ ਆ ਵੜੀ) ਇਸ ਹਉਮੈ ਨੇ (ਉਸ ਸਰੀਰ ਨੂੰ) ਮਾਰ ਕੇ ਖ਼ੁਆਰ ਕਰ ਦਿੱਤਾ। ਹੇ ਭਾਈ! ਮਾਇਆ ਦਾ ਮੋਹ ਨਿਰੀ ਕਾਲਖ ਹੈ, ਪਰ ਆਪਣੇ ਮਨ ਦੇ ਮੁਰੀਦ ਇਸ ਮੂਰਖ ਮਨੁੱਖ ਨੇ (ਆਪਣੇ ਆਪ ਨੂੰ ਇਸ ਕਾਲਖ ਨਾਲ ਹੀ) ਜੋੜ ਰੱਖਿਆ ਹੈ। ਹੇ ਦਾਸ ਨਾਨਕ! ਆਖ-ਹੇ ਭਾਈ !)  ਗੁਰੂ ਦੇ ਮਨਮੁਖ ਰਹਿਣ ਵਾਲੇ ਮਨੁੱਖ (ਇਸ ਹਉਮੈ ਤੋਂ) ਬਚ ਜਾਂਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਨੂੰ ਹਉਮੈ ਤੋਂ ਖ਼ਲਾਸੀ ਮਿਲ ਜਾਂਦੀ ਹੈ।੧। ਵਸਿ ਆਣਿਹੁ ਵੇ ਜਨ ਇਸੁ ਮਨ ਕਉ ਮਨੁ ਬਾਸੇ ਜਿਉ ਨਿਤ ਭਉਦਿਆ ॥ ਦੁਖਿ ਰੈਣਿ ਵੇ ਵਿਹਾਣੀਆ ਨਿਤ ਆਸਾ ਆਸ ਕਰੇਦਿਆ ॥ ਗੁਰੁ ਪਾਇਆ ਵੇ ਸੰਤ ਜਨੋ ਮਨਿ ਆਸ ਪੂਰੀ ਹਰਿ ਚਉਦਿਆ ॥ ਜਨ ਨਾਨਕ ਪ੍ਰਭ ਦੇਹੁ ਮਤੀ ਛਡਿ ਆਸਾ ਨਿਤ ਸੁਖਿ ਸਉਦਿਆ ॥੨॥ ਅਰਥ:  ਹੇ ਭਾਈ! ਆਪਣੇ) ਇਸ ਮਨ ਨੂੰ...

Hukamnama Sahib Oct 29,2021

ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥  ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥   ਅਰਥ:  ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ । ੧ । ਰਹਾਉ । ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ । ੧ । ਹੇ ਪ੍ਰਭੂ! ਮੇਹਰ ਕਰ )  ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ । ੨ । ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾ ,  ਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ )  ।...

Hukamnama Sahib Oct 28,2021

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥   ਅਰਥ:  ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ।  ਹੇ ਪ੍ਰਭੂ! ਅਸਾਂ ਜੀਵਾਂ ਨੂੰ )  ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ )  ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ...

Hukamnama Sahib Oct 27,2021

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ:  ਵਿਚਾਰਾ ਬਗਲਾ ਛ...

Hukamnama Sahib Oct26,2021

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥   ਅਰਥ:  ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ ,  ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ )  ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ।  ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ ?  ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚ...

Hukamnama Sahib Oct 25,2021

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥  ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥  ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥  ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭ ॥   ਅਰਥ:  ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ )  ਦਰਗਾਹੀ ਪਰਵਾਨਾ ਹੈ ।  ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ ,  ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ )  ।  ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ । ...

Hukamnama Sahib Oct 24,2021

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀ...

Hukamnama Sahib Oct 23,2021

ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ  ਗੋਪਾਲਾ  ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥ ਅਰਥ:  ( ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ , ( ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ )  । ਰਹਾਉ। ( ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ ,  ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ...

Hukamnama Sahib Oct 22,2021

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥   ਅਰਥ:  ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ ,  ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ )  ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ।  ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ ?  ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚ...