Posts

Showing posts from November, 2021

HUKAMNAMA SAHIB DEC 01,2021

  ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ  ਗੋਪਾਲਾ॥੧੦॥   ਅਰਥ:  ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ !)  ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ। ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ  (- ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ।  ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ )  ਪਾਰ ਲੰਘਾ ਦੇਂਦਾ ਹੈ।੧। ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸ...

HUKAMNAMA SAHIB Nov 30,2021

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥   ਅਰਥ:  ( ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ ;  ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ ;  ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ ;  ਹੇ ਨਾਨਕ! ਜੇ ਹਰੀ ...

HUKAMNAMA SAHIB Nov 29,2021

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ ਅਰਥ:  ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ। ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ...

Hukamnama Sahib Nov 28,2021

ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥   ਅਰਥ:  ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ਜਿਨ੍ਹਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ, ਉਹ (ਇਸ ਸਰੀਰ ਦੇ ਮੋਹ ਵਿਚ ਫਸ ਕੇ) ਮਰਦਾ ਹੈ ਜੰਮਦਾ ਹੈ, ਜੰਮਦਾ ਹੈ ਮਰਦਾ ਹੈ।  ਗੁਰੂ ਦੀ ਸਰਨ ਨਾਹ ਪੈਣ ਵਾਲੇ ਮਨੁੱਖ (ਸਰੀਰਕ ਮੋਹ ਵਿਚ ਫਸ ਕੇ) ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਨੂੰ (ਕਦੇ) ਸੁਖ ਨਸੀਬ ਨਹੀਂ ਹੁੰਦਾ। ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਲੋਕ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ।  ਜਮ ਰਾਜ ਦੀ ਪੁਰੀ ਵਿਚ ਭੀ (ਪਰਲੋਕ ਵਿਚ ਭੀ ਉਸ ਦੇ ਆਤਮਕ ਜੀਵਨ ...

Hukamnama Sahib Nov 27,2021

ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥   ਅਰਥ:  ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ ;  ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ ; ( ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ )  । ੧। ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥   ਅਰਥ:  ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ ;  ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨ...

Hukamnama Sahib Nov 26,2021

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥   ਅਰਥ:  ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ।  ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ ,  ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ ? ( ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ...

Hukamnama Sahib Nov 25,2021

ਵਡਹੰਸੁ ਮਹਲਾ ੪ ਘੋੜੀਆ      ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥   ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ...

Hukamnama Sahib Nov 24,2021

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩      ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥    ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ ;  ਫੁੱਲ ਭੌਰੇ ਨੇ (ਸੁੰਘ ਕੇ )  ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ ,  ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ )। ੧। ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ ?  ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ )  ਨਹੀਂ (ਸਕਦਾ )।   ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ ? । ੧।ਰਹਾਉ। ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ ) ,  ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ।੨। ਸੁਗੰਧੀ ਆ ਜਾਣ ਕਰ...

Hukamnama Sahib Nov 23,2021

ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥ ਅਰਥ: ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ। ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧। ਹੇ ਨਾਨਕ! ਆਖ-) ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ।੨।੧੪। O mother! The human being who keeps on praising the qualities of God, keeps love at the feet of God,...

BHOG OF SHAHEED TAPTEJDEEP SINGH

Image

Hukamnama Sahib Nov 22,2021

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥   ਅਰਥ:  ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ।  ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ ,  ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ !  ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ ) ,  ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ -)  ਬੂੰਦ ਬਣ ਜਾਏ। ਹੇ ਹਰੀ !  ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾ...

Hukamnama Sahib Nov 21,2021

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ ਅਰਥ:  ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? । ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ।  ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ )  ।  ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ...

Hukamnama Sahib Nov 20,2021

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥   ਅਰਥ:  ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ।  ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ ,  ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ !  ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ ) ,  ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ -)  ਬੂੰਦ ਬਣ ਜਾਏ। ਹੇ ਹਰੀ !  ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾ...

Hukamnama Sahib Nov 19,2021

  ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥ ਅਰਥ: ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ।੧।ਰਹਾਉ। ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) , ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧। ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, 'ਅਲੱਖ' ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹ...

Hukamnama Sahib Nov 18,2021

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ ਅਰਥ:  ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? । ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ।  ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ )  ।  ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ...

Hukamnama Sahib Nov 17,2021

ਸੋਰਠਿ ਮਹਲਾ ੩ ਘਰੁ ੧ ਤਿਤੁਕੀ      ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤ...

Hukamnama Sangrand

  BAARAH MAAHAA ~ THE TWELVE MONTHS: MAAJH, FIFTH MEHL, FOURTH HOUSE: ONE UNIVERSAL CREATOR GOD. BY THE GRACE OF THE TRUE jGURU:  ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥ ਅਰਥ:  ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ। ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ। ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈ...

Nov 16,2021 Hukamnama Sahib

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ ਅਰਥ:  ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ )  ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ  (- ਰੰਗ )  ਵਿਚ ਰ...

HUKAMNAMA SAHIB Nov 15,2021

  ਧਨਾਸਰੀ ਮਹਲਾ ੫ ਘਰੁ ੬ ਅਸਟਪਦੀ      ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥   ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥   ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮ...