HUKAMNAMA Sahib Jan 01,2022
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ , ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ -) ਬੂੰਦ ਬਣ ਜਾਏ। ਹੇ ਹਰੀ ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾ...