ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥ । SORAT’H, FIFTH MEHL: I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 || ਅਰਥ: ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ। ( ਹੇ ਭਾਈ! ਜੇਹੜਾ ਭੀ...
Posts
Showing posts from January, 2022
Hukamnama Sahib Feb 01,2022
- Get link
- X
- Other Apps
ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫ ੴ ਸਤਿਗੁਰ ਪ੍ਰਸਾਦਿ ॥ ਆਸਾ ॥ ਜਗਿ ਜੀਵਨੁ ਐਸਾ ਸੁਪਨੇ ਜੈਸਾ ਜੀਵਨੁ ਸੁਪਨ ਸਮਾਨੰ ॥ ਸਾਚੁ ਕਰਿ ਹਮ ਗਾਠਿ ਦੀਨੀ ਛੋਡਿ ਪਰਮ ਨਿਧਾਨੰ ॥੧॥ ਬਾਬਾ ਮਾਇਆ ਮੋਹ ਹਿਤੁ ਕੀਨ੍ਹ੍ਹ ॥ ਜਿਨਿ ਗਿਆਨੁ ਰਤਨੁ ਹਿਰਿ ਲੀਨ੍ਹ੍ਹ ॥੧॥ ਰਹਾਉ ॥ ਨੈਨ ਦੇਖਿ ਪਤੰਗੁ ਉਰਝੈ ਪਸੁ ਨ ਦੇਖੈ ਆਗਿ ॥ ਕਾਲ ਫਾਸ ਨ ਮੁਗਧੁ ਚੇਤੈ ਕਨਿਕ ਕਾਮਿਨਿ ਲਾਗਿ ॥੨॥ ਕਰਿ ਬਿਚਾਰੁ ਬਿਕਾਰ ਪਰਹਰਿ ਤਰਨ ਤਾਰਨ ਸੋਇ ॥ ਕਹਿ ਕਬੀਰ ਜਗਜੀਵਨੁ ਐਸਾ ਦੁਤੀਅ ਨਾਹੀ ਕੋਇ ॥੩॥੫॥੨੭॥ ਨੋਟ: ਪਹਿਲੀ ਤੁਕ ਦੇ ਲਫ਼ਜ਼ 'ਜਗਿ ਜੀਵਨੁ' ਅਤੇ ਅਖ਼ੀਰਲੀ ਤੁਕ ਦੇ 'ਜਗਜੀਵਨੁ' ਦਾ ਫ਼ਰਕ ਗਹੁ ਨਾਲ ਵੇਖਣ ਦੀ ਲੋੜ ਹੈ। ਅਰਥ: ਜਗਤ ਵਿਚ (ਮਨੁੱਖ ਦੀ) ਜ਼ਿੰਦਗੀ ਅਜਿਹੀ ਹੀ ਹੈ ਜਿਹਾ ਸੁਪਨਾ ਹੈ, ਜ਼ਿੰਦਗੀ ਸੁਪਨੇ ਵਰਗੀ ਹੀ ਹੈ। ਪਰ ਅਸਾਂ ਸਭ ਤੋਂ ਉੱਚੇ (ਸੁਖਾਂ ਦੇ) ਖ਼ਜ਼ਾਨੇ-ਪ੍ਰਭੂ ਨੂੰ ਛੱਡ ਕੇ, (ਇਸ ਸੁਪਨ-ਸਮਾਨ ਜੀਵਨ ਨੂੰ) ਸਦਾ ਕਾਇਮ ਰਹਿਣ ਵਾਲਾ ਜਾਣ ਕੇ ਇਸ ਨੂੰ ਗੰਢ ਦੇ ਰੱਖੀ ਹੈ।1। ਹੇ ਬਾਬਾ! ਅਸਾਂ ਮਾਇਆ ਨਾਲ ਮੋਹ-ਪਿਆਰ ਪਾਇਆ ਹੋਇਆ ਹੈ, ਜਿਸ ਨੇ ਸਾਡਾ ਗਿਆਨ-ਰੂਪ ਹੀਰਾ ਚੁਰਾ ਲਿਆ ਹੈ।1। ਰਹਾਉ। ਭੰਬਟ ਅੱਖਾਂ ਨਾਲ (ਦੀਵੇ ਦੀ ਲਾਟ ਦਾ ਰੂਪ) ਵੇਖ ਕੇ ਭੁੱਲ ਜਾਂਦਾ ਹੈ, ਮੂਰਖ ਅੱਗ ਨੂੰ ਨਹੀਂ ਵੇਖਦਾ। (ਤਿਵੇਂ ਹੀ) ਮੂਰਖ ਜੀਵ ਸੋਨੇ ਤੇ ਇਸਤ੍ਰੀ (ਦੇ ਮੋਹ) ਵਿਚ ਫਸ ਕੇ ਮੌਤ ਦੀ ਫਾਹੀ ਨੂੰ ਚੇਤੇ ਨਹੀਂ ਰੱਖਦਾ।2। ਕਬੀਰ ...
Hukamnama Sahib Jan 31,2022
- Get link
- X
- Other Apps
ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਅਰਥ: ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ , ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ ; ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ। ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਅਰਥ: ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ। ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ। ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥ ਅਰਥ: ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ।੧। ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ ਅਰਥ: ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ ; ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ,...
Hukamnama Sahib Jan 30,2022
- Get link
- X
- Other Apps
ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ , ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ ; ( ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧। ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ ਅਰਥ: ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ...
Hukamnama Sahib Jan 29,2022
- Get link
- X
- Other Apps
ਬਿਹਾਗੜੇ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ Bihagre kee vaar mahalla 4 one universal creater by the grace of The Master Guru ਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥ ਅਰਥ: ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ -) ਜਾਮੇ ਨੂੰ ਫਿਟਕਾਰ ਹੈ। ਜੇ (ਦਰਵੇਸ਼ ਹੋ ਕੇ ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ।੧। ਮਃ ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥ ਅਰਥ: ਹੇ ਨਾਨਕ! ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ ) , ( ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ , ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉ...
Hukamnama Sahib Jan 28,2022
- Get link
- X
- Other Apps
ਵਡਹੰਸੁ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥ ਅਰਥ: ਸਰੀਰ ਨੂੰ (ਹਿਰਦੇ ਨੂੰ) ਮਾਇਆ ਦੇ ਮੋਹ ਵਿਚ ਗੰਦਾ ਕਰ ਕੇ (ਤੀਰਥ -)...
Hukamnama Sahib Jan 27,2022
- Get link
- X
- Other Apps
ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥ ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥ ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨ੍ਹ੍ਹ ਸੰਗਿ ਜਿਨ੍ਹ੍ਹ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥ ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥ ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥ ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥ ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥ ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥ ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥ ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥ ਦੂਖੁ ਰੋਗੁ ਨ ਭਉ ਬਿਆਪੈ ਜਿਨ੍ਹ੍ਹੀ ਹਰਿ ਹਰ...
Hukamnama Sahib Jan 26,2022
- Get link
- X
- Other Apps
ਵਡਹੰਸੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥ ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥ ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥ ਅਰਥ: ਹੇ ਮੇਰੇ ਮਨ! ਤੂੰ (ਵਿਕਾਰਾਂ ਤੋਂ ਬਚਣ ਲਈ) ਸਿਰਫ਼ ਪਰਮਾਤਮਾ ਦਾ ਨਾਮ ਜਪਿਆ ਕਰ। ਇਹ (ਨਾਮ -) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ।੧।ਰਹਾਉ। ਹੇ ਭਾਈ! ਜੇ ਮਨੁੱਖ ਦਾ ਮਨ (ਵਿਕਾਰਾਂ ਦੀ) ਮੈਲ ਨਾਲ ਭਰਿਆ ਰਹੇ (ਤਾਂ ਉਤਨਾ ਚਿਰ ਮਨੁੱਖ ਜੋ ਕੁਝ ਕਰਦਾ ਹੈ। ਸਭ ਕੁਝ ਵਿਕਾਰ ਹੀ ਕਰਦਾ ਹੈ, ਸਰੀਰ ਨੂੰ (ਤੀਰਥਾਂ ਆਦਿਕ ਦੇ) ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ। ਪਰ ਇਹ ਸੰਸਾਰ (ਤੀਰਥ-ਇਸ਼ਨਾਨ ਤੋਂ ਮਨ ਦੀ ਪਵਿਤ੍ਰਤਾ ਮਿਲ ਜਾਣ ਦੇ) ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ। ਕੋਈ ਵਿਰਲਾ ਮਨੁੱਖ (ਇਸ ਸੱਚਾਈ ਨੂੰ) ਸਮਝਦਾ ਹੈ।੧। ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ, ਜੇ ਕ...
Hukamnama Sahib Jan 25,2022
- Get link
- X
- Other Apps
ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ। ( ਹੇ ਭਾਈ !) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ...
Hukamnama Sahib Jan 24,2022
- Get link
- X
- Other Apps
ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਅਰਥ: ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ ਉਸ ਨੂੰ ਕਦੇ ਸੁਖ ਨਹੀਂ , ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ।੧। ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਅਰਥ: ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ ; ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ ; ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ। ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥ ਅਰਥ: ਹੇ ਨਾ...
Hukamnama Sahib Jan 23,2022
- Get link
- X
- Other Apps
ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ ਅਰਥ: ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ। ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ , ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ , ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ। ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜ...
Jan 22,2022 Hukamnama Sahib
- Get link
- X
- Other Apps
ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਅਰਥ: ( ਮੋਹ-ਰੂਪ ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ ) ਸੁੱਤਿਆਂ ਹੀ ਗੁਜ਼ਰ ਗਈ ਹੈ ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ ) ਚਾਉ ਉਪਜਿਆ ਹੈ। ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ ; ( ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧। ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਅਰਥ: ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵ...
Hukamnama Sahib Jan 21,2022
- Get link
- X
- Other Apps
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ: ਵਿਚਾਰਾ ਬਗਲਾ ਛ...
Hukamnama Sahib Jan 20,2022
- Get link
- X
- Other Apps
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ...
Hukamnama Sahib Jan 19 ,2022
- Get link
- X
- Other Apps
ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ , ਮਨੁੱਖ ਹਉਮੈ ਦੀਆਂ ...
Hukamnama Sahib Jan 18,2022
- Get link
- X
- Other Apps
ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀ...