Posts

Showing posts from February, 2022

March 01,2022 Hukamnama Sahib

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥ ਅਰਥ:  ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ। ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ ,  ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧। ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ...

Hukamnama Sahib Feb 28,2022

ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥   ਅਰਥ:  ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ )  ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! ( ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। : ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡ...

Hukamnama Sahib Feb 27,2022

ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥   ਅਰਥ:  ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ)  ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ।  ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ।  ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ ,  ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ ,  ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ। ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ...

Hukamnama Sahib Feb 26,2022

ਰਾਗੁ ਸੂਹੀ ਮਹਲਾ ੩ ਘਰੁ ੧੦    ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰ...

Hukamnama Sahib Feb 25,2022

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀ...

Hukamnama Sahib Feb 24,2022

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਅਰਥ:  ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯। SORAT’H, FIFTH MEHL: The True Guru is the Giver of all peace and comfort — seek His Sanctuary. Beholding the ...

Hukamnama Sahib Feb 23,2022

ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥   ਅਰਥ:  ਹੇ ਮਨੁੱਖ! ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ ? ( ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ।ਰਹਾਉ। ਹੇ ਭਾਈ! ਪ੍ਰਤ੍ਰ ,  ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ।੧। ਹੇ ਭਾਈ! ਪਰਮਾਤਮਾ ਨੇ )  ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ ,  ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦ...

Feb 22,2022 Hukamnama Sahib

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥   ਅਰਥ:  ( ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ ,)  ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ )  । ੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ?  ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ...

Hukamnama Sahib Feb 21,2022

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥   ਅਰਥ:  ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ )  । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ( ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ !  ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁ...

Hukamnama Sahib Feb 20,2022

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜ...

Hukamnama Sahib Feb 19,2022

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥  ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥   ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥  ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨ...