Posts

Showing posts from March, 2022

Hukamnama Sahib April 01,2022

ਧਨਾਸਰੀ ਮਹਲਾ ੪ ਘਰੁ ੧ ਚਉਪਦੇ      ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ ਅਰਥ:  ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ।  ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾ...

Hukamnama Sahib March 31,2022

ਵਡਹੰਸੁ ਮਹਲਾ ੫ ॥ ਪ੍ਰਭ ਕਰਣ ਕਾਰਣ ਸਮਰਥਾ ਰਾਮ ॥ ਰਖੁ ਜਗਤੁ ਸਗਲ ਦੇ ਹਥਾ ਰਾਮ ॥ ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥ ਹੰਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥ ਵਰਨੁ ਚਿਹਨੁ ਨ ਜਾਇ ਲਖਿਆ ਕਥਨ ਤੇ ਅਕਥਾ ॥ ਬਿਨਵੰਤਿ ਨਾਨਕ ਸੁਣਹੁ ਬਿਨਤੀ ਪ੍ਰਭ ਕਰਣ ਕਾਰਣ ਸਮਰਥਾ ॥੧॥ ਅਰਥ:  ਹੇ ਜਗਤ ਦੇ ਮੂਲ ਪ੍ਰਭੂ! ਹੇ ਸਭ ਤਾਕਤਾਂ ਦੇ ਮਾਲਕ! ਆਪਣਾ) ਹੱਥ ਦੇ ਕੇ ਸਾਰੇ ਜਗਤ ਦੀ ਰੱਖਿਆ ਕਰ। ਹੇ ਸਭ-ਤਾਕਤਾਂ ਦੇ ਮਾਲਕ! ਹੇ ਸਰਨ ਪਏ ਦੀ ਸਹਾਇਤਾ ਕਰ ਸਕਣ ਵਾਲੇ ਮਾਲਕ! ਹੇ ਕਿਰਪਾ ਦੇ ਖ਼ਜ਼ਾਨੇ !  ਹੇ ਸੁਖਦਾਤੇ! ਮੈਂ ਤੇਰੇ ਉਹਨਾਂ ਸੇਵਕਾਂ ਤੋਂ ਸਦਕੇ ਜਾਂਦਾ ਹਾਂ ਜਿਨ੍ਹਾਂ ਨੇ ਤੇਰੇ ਨਾਲ ਸਾਂਝ ਪਾਈ ਹੈ। ਹੇ ਪ੍ਰਭੂ! ਤੇਰਾ ਕੋਈ ਰੰਗ ਤੇਰਾ ਕੋਈ ਨਿਸ਼ਾਨ ਦੱਸਿਆ ਨਹੀਂ ਜਾ ਸਕਦਾ, ਤੇਰਾ ਸਰੂਪ ਬਿਆਨ ਤੋਂ ਬਾਹਰ ਹੈ।  ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ !  ਹੇ ਜਗਤ ਦੇ ਮੂਲ! ਹੇ ਸਭ ਤਾਕਤਾਂ ਦੇ ਮਾਲਕ !  ਮੇਰੀ ਬੇਨਤੀ ਸੁਣ।੧। ਏਹਿ ਜੀਅ ਤੇਰੇ ਤੂ ਕਰਤਾ ਰਾਮ ॥ ਪ੍ਰਭ ਦੂਖ ਦਰਦ ਭ੍ਰਮ ਹਰਤਾ ਰਾਮ ॥ ਭ੍ਰਮ ਦੂਖ ਦਰਦ ਨਿਵਾਰਿ ਖਿਨ ਮਹਿ ਰਖਿ ਲੇਹੁ ਦੀਨ ਦੈਆਲਾ ॥ ਮਾਤ ਪਿਤਾ ਸੁਆਮਿ ਸਜਣੁ ਸਭੁ ਜਗਤੁ ਬਾਲ ਗੋਪਾਲਾ ॥ ਜੋ ਸਰਣਿ ਆਵੈ ਗੁਣ ਨਿਧਾਨ ਪਾਵੈ ਸੋ ਬਹੁੜਿ ਜਨਮਿ ਨ ਮਰਤਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਸਭਿ ਜੀਅ ਤੇਰੇ ਤੂ ਕਰਤਾ ॥੨॥ ਅਰਥ:  ਹੇ ਪ੍ਰਭੂ! ਸੰਸਾਰ ਦੇ) ਇਹ ਸਾਰੇ ਜੀਵ ਤੇਰੇ ਹਨ, ਤੂੰ ਇਹਨਾਂ ਦਾ ...

Hukamnama Sahib March 30,2022

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥   ਅਰਥ:  ( ਸੰਸਾਰ -)  ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ ) !  ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧। ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਅਰਥ:  ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ )। ੨। ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥   ਅਰਥ:  ( ਹੇ ਪ੍ਰਭੂ !)  ਤ...

Hukamnama Sahib March 29,2022

  ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥   ਅਰਥ:  ( ਸੰਸਾਰ -)  ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ ) !  ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧। ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਅਰਥ:  ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ )। ੨। ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥   ਅਰਥ:  ( ਹੇ ਪ੍ਰਭੂ !)...

Hukamnama Sahib March 28,2022

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩      ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥   ਅਰਥ:  ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ ;  ਫੁੱਲ ਭੌਰੇ ਨੇ (ਸੁੰਘ ਕੇ )  ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ ,  ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ )। ੧। ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ ?  ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ )  ਨਹੀਂ (ਸਕਦਾ )।   ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ ? । ੧।ਰਹਾਉ। ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ ) ,  ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ।੨। ਸੁਗੰਧੀ ਆ ਜ...

Hukamnama Sahib March 27,2022

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ ਅਰਥ:  ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ )  ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧। ( ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡ...

March 26,2022 Hukamnama Sahib

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥   ਅਰਥ:  ( ਜਗਤ ਦੁੱਖਾਂ ਦਾ ਸਮੁੰਦਰ ਹੈ ,  ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ )  ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। ( ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ...

Hukamnama Sahib March 25,2022

ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥   ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥ ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥ ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥ ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥੨॥ ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥ ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥ ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥ ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥ ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥ ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ॥੩॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ...

Hukamnama Sahib March 24,2022

ਬਿਹਾਗੜਾ ਮਹਲਾ ੫ ਛੰਤ ॥  ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥  ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥  ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥ ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥ ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥ ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥ ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥ ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥ ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥ ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥ ਕਰਿ ਅਨੁਗ੍ਰਹੁ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥ ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥੨॥   ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥ ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥ ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥ ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥ ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥ ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥੩॥ ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥ ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥ ਗੁਣ ਗਾਇ ਗੋਵਿਦ ਸਦਾ ਨੀਕੇ ਕਲਿਆਣ ਮੈ ਪਰਗਟ ਭਏ ॥ ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥ ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਨ ਪਾਇਆ ॥ ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥੪॥੫...

Hukamnama Sahib March 23,2022

ਸਲੋਕੁ ॥ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥ ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥ ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥ ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥ ਸਲੋਕੁ ॥ ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥ ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੧॥ ਛੰਤੁ ॥ ਜਿਨੀ ਹਰਿ ਪ੍ਰਭੁ ਡਿਠਾ ਤਿਨ ਕੁਰਬਾਣੇ ਰਾਮ ॥ ਸੇ ਸਾਚੀ ਦਰਗਹ ਭਾਣੇ ਰਾਮ ॥ ਠਾਕੁਰਿ ਮਾਨੇ ਸੇ ਪਰਧਾਨੇ ਹਰਿ ਸੇਤੀ ਰੰਗਿ ਰਾਤੇ ॥ ਹਰਿ ਰਸਹਿ ਅਘਾਏ ਸਹਜਿ ਸਮਾਏ ਘਟਿ ਘਟਿ ਰਮਈਆ ਜਾਤੇ ॥ ਸੇਈ ਸਜਣ ਸੰਤ ਸੇ ਸੁਖੀਏ ਠਾਕੁਰ ਅਪਣੇ ਭਾਣੇ ॥ ਕਹੁ ਨਾਨਕ ਜਿਨ ਹਰਿ ਪ੍ਰਭੁ ਡਿਠਾ ਤਿਨ ਕੈ ਸਦ ਕੁਰਬਾਣੇ ॥੨॥ ਸਲੋਕੁ ॥ ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥ ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੧॥ ਛੰਤੁ ॥ ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥ ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥ ਹਰਿ ਮਨਹਿ ਮੀਠਾ ਪ੍ਰਭੂ ਤੂਠਾ ਅਮਿਉ ਵੂਠਾ ਸੁਖ ਭਏ ॥ ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ ॥ ਮੋਹ ਰਹਤ ਬਿਕਾਰ ਥਾਕੇ ਪੰਚ ਤੇ ਸੰਗੁ ...

March 22,2022 Hukamnama Sahib

ਧਨਾਸਰੀ  ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥   ਅਰਥ:  ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ। ( ਹੇ ਭਾਈ! ਦੁਨੀਆ ਵਿਚ )  ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧। ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦ...

Hukamnama Sahib March 21,2022

ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥  ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥   ਅਰਥ:  ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ । ੧ । ਰਹਾਉ । ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ । ੧ । ਹੇ ਪ੍ਰਭੂ! ਮੇਹਰ ਕਰ )  ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ । ੨ । ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾ ,  ਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ )  ।...