Posts

Showing posts from May, 2022

Hukamnama Sahib June 01 2022@GS JHAMPUR

Image
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥   ਅਰਥ:  ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ।  ਹੇ ਪ੍ਰਭੂ! ਅਸਾਂ ਜੀਵਾਂ ਨੂੰ )  ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ )  ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ...

Hukamnama Sahib May 31,2022 @GS JHAMPUR

Image
ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀ...

Hukamnama Sahib May 30,2022 @GS JHAMPUR

Image
The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥  ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥   ਅਰਥ:  ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ:  ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥   ਅਰਥ:  ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥  { ਪੰਨਾ  646} ਅਰਥ:  ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ...

Hukamnama Sahib May 29,2022

ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥   ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥ ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥ ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ ਨੀਸਾਣੇ ਰਾਮ ॥ ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ ॥੨॥   ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥ ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ ਜਿੰਦੁੜੀਏ ਤਿਸੁ ਮਨਿ ਨਾਮੁ ਵਸਾਏ ਰਾਮ ॥ ਜਿਸੁ ਭੇਟੇ ਪੂਰਾ ਸਤਿਗੁਰੂ ਮੇਰੀ ਜਿੰਦੁੜੀਏ ਸੋ ਹਰਿ ਧਨੁ ਨਿਧਿ ਪਾਏ ਰਾਮ ॥ ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ ਨਾਨਕ ਹਰਿ ਗੁਣ ਗਾਏ ਰਾਮ ॥੩॥  ਥਾਨ ਥਨੰਤਰਿ ਰਵਿ ਰਹਿਆ ਮੇਰੀ ਜਿੰਦੁੜੀਏ ਪਾਰਬ੍ਰਹਮੁ ਪ੍ਰਭੁ ਦਾਤਾ ਰਾਮ ॥ ਤਾ ਕਾ ਅੰਤੁ ਨ ਪਾਈਐ ਮੇਰੀ ਜਿੰਦੁੜੀਏ ਪੂਰਨ ਪੁਰਖੁ ਬਿਧਾਤਾ ਰਾਮ ॥ ਸਰਬ ਜੀਆ ਪ੍ਰਤਿਪਾਲਦਾ ਮੇਰੀ ਜਿੰਦੁੜੀਏ ਜਿਉ ਬਾਲਕ ਪਿਤ ਮਾਤਾ ਰਾਮ ॥ ਸਹਸ ਸਿਆਣਪ ਨਹ ਮਿਲੈ ਮੇਰੀ ਜਿੰਦੁੜੀਏ ਜਨ ਨਾਨਕ ਗੁਰਮੁ...

Hukamnama Sahib May 28,2022 @GS JHAMPUR

Image
ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥   ਅਰਥ:  ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ। ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧। ਹੇ ਨਾਨਕ! ਆਖ -)  ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ।੨।੧੪। DAYV-GANDHAAREE, FIFTH MEHL: O mother, how fruitful is the birth of one who sings the G...

Hukamnama Sahib May 27,2022 @GS JHAMPUR

Image

Hukamnama Sahib May 27,2022

ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥   ਅਰਥ:  ਹੇ ਨਾਨਕ! ਇਉਂ ਆਖ, ਕਿ) ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ।੧। ਮਃ ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥ ਅਰਥ:  ( ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, ਹੇ ਨਾਨਕ! ਇਹ ਨਾਮ ਉਸ ਮਨੁੱਖ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ।੨। ਪਉੜੀ ॥ ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥ ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥ ਆਪਿ ਉਪਾਵਣਹਾਰ ਆਪੇ ਹੀ ਮਾਰਦਾ ॥ ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥ ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥ ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥ ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥ ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥   ਅਰਥ:  ( ਹੇ ਭਾਈ !)  ਪਾਲਣਹਾਰ ਪ੍ਰਭੂ ਦਾ ਨਾਮ ਸਾਹ ਲੈਂਦਿਆਂ ਖਾਂਦਿਆਂ ਹਰ ਵੇਲੇ ਜਪਣਾ ਚਾਹੀਦਾ ਹੈ ,  ਉਹ ਪ੍ਰਭੂ ਜਿਸ ਬੰਦੇ ਉੱਤੇ ਮਿਹਰ ਕਰਦਾ ਹੈ ਉਸ ਨੂੰ (ਆਪਣੇ ਮਨੋਂ) ਭੁਲਾਂਦਾ ਨਹੀਂ, ਉਹ ਆਪ ਜੀਵਾਂ...

Hukamnama Sahib May 26,2022 @GS JHAMPUR

Image
The daily Hukamnama Sahib from Sri Darbar Sahib Amritsar including translation in English and Punjabi audio   ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗ  ਪਾਲਾ ॥੪॥੧੦॥ ਅਰਥ:  ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ !) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ। ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ  (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ...

Hukamnama Sahib @GS JHAMPUR

Image
The daily Hukamnama Sahib from Sri Darbar Sahib Amritsar including translation in English and Punjabi audio ਜੈਤਸਰੀ ਮਹਲਾ ੫ ਘਰੁ ੨ ਛੰਤ     ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥   ਅਰਥ:  ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। : ਪ੍ਰਭੂ ਦੇ ਸੋਹਣੇ ਚਰਨ...

Hukamnama Sahib May 24,2022

(The daily Hukamnama Sahib from Sri Darbar Sahib Amritsar including translation in English and Punjabi audio) ਆਸਾ ਮਹਲਾ ੫ ॥ ਸਲੋਕ ॥ ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥ ਛੰਤੁ ॥ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥ ਭੇਟਤ ਸਾਧੂ ਸੰਗ ਜਮ ਪੁਰਿ ਨਹ ਜਾਈਐ ॥ ਦੂਖ ਦਰਦ ਨ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ ॥ ਕ੍ਰਿਪਾਲ ਦਇਆਲ ਰਸਾਲ ਗੁਣ ਨਿਧਿ ਕਰਿ ਦਇਆ ਸੇਵਾ ਲਾਈਐ ॥ ਨਾਨਕੁ ਪਇਅੰਪੈ ਚਰਣ ਜੰਪੈ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥੧॥  ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥ ਭਰਮ ਅੰਧੇਰ ਬਿਨਾਸ ਗਿਆਨ ਗੁਰ ਅੰਜਨਾ ॥ ਗੁਰ ਗਿਆਨ ਅੰਜਨ ਪ੍ਰਭ ਨਿਰੰਜਨ ਜਲਿ ਥਲਿ ਮਹੀਅਲਿ ਪੂਰਿਆ ॥ ਇਕ ਨਿਮਖ ਜਾ ਕੈ ਰਿਦੈ ਵਸਿਆ ਮਿਟੇ ਤਿਸਹਿ ਵਿਸੂਰਿਆ ॥ ਅਗਾਧਿ ਬੋਧ ਸਮਰਥ ਸੁਆਮੀ ਸਰਬ ਕਾ ਭਉ ਭੰਜਨਾ ॥ ਨਾਨਕੁ ਪਇਅੰਪੈ ਚਰਣ ਜੰਪੈ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ  ॥੨॥ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥ ਮੋਹਿ ਆਸਰ ਤੁਅ ਚਰਨ ਤੁਮਾਰੀ ਸਰਨਿ ਸਿਧੇ ॥ ਹਰਿ ਚਰਨ ਕਾਰਨ ਕਰਨ ਸੁਆਮੀ ਪਤਿਤ ਉਧਰਨ ਹਰਿ ਹਰੇ ॥ ਸਾਗਰ ਸੰਸਾਰ ਭਵ ਉਤਾਰ ਨਾਮੁ ਸਿਮਰਤ ਬਹੁ ਤਰੇ ॥ ਆਦਿ ਅੰਤਿ ਬੇਅੰਤ ਖੋਜਹਿ ਸੁਨੀ ਉਧਰਨ ਸੰਤਸੰਗ ਬਿਧੇ ॥ ਨਾਨਕੁ ਪਇਅੰਪੈ ਚਰਨ ਜੰਪੈ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥੩॥   ਭਗ...

Hukamnama Sahib May 23,2022 @GS JHAMPUR

Image
ਵਡਹੰਸੁ ਮਹਲਾ ੧ ॥ ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥ ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥ ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥ ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥ ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏ ॥੧॥ ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥ ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥ ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥ ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥ ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥ ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥ ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥ ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥ ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥ ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ ॥ ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥ ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥੩॥ ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥ ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥ ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ ॥ ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥ ਭੈ ਰੋਵੈ ਗੁਣ ਸਾਰਿ ...

Hukamnama Sahib May 22,2022 @GS JHAMPUR

Image
The daily Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥   ਅਰਥ:  ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ , (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ।੧। (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ , ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ।੧। (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਹੇ...

Hukamnama Sahib May 21,2022 @GS JHAMPUR

Image
The daily Hukamnama Sahib from Sri Darbar Sahib Amritsar including translation in English and Punjabi audio ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥  ਅਰਥ: ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ਜਿਨ੍ਹਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ, ਉਹ (ਇਸ ਸਰੀਰ ਦੇ ਮੋਹ ਵਿਚ ਫਸ ਕੇ) ਮਰਦਾ ਹੈ ਜੰਮਦਾ ਹੈ, ਜੰਮਦਾ ਹੈ ਮਰਦਾ ਹੈ। ਗੁਰੂ ਦੀ ਸਰਨ ਨਾਹ ਪੈਣ ਵਾਲੇ ਮਨੁੱਖ (ਸਰੀਰਕ ਮੋਹ ਵਿਚ ਫਸ ਕੇ) ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਨੂੰ (ਕਦੇ) ਸੁਖ ਨਸੀਬ ਨਹੀਂ ਹੁੰਦਾ। ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ...

Hukamnama Sahib May 20,2022@GS JHAMPUR

Image
The daily Hukamnama Sahib from Sri Darbar Sahib Amritsar including translation in English and Punjabi audio ਰਾਗੁ ਧਨਾਸਿਰੀ ਮਹਲਾ ੩ ਘਰੁ ੪     ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥   ਅਰਥ:  ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ।  ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ।  ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ ) ਅਨੇਕਾਂ ਗੇੜ ਪੈ ...

Hukamnama Sahib May 19,2022 @GS JHAMPUR

Image
The daily Hukamnama Sahib from Sri Darbar Sahib Amritsar including translation in English and Punjabi audio ਰਾਗੁ ਧਨਾਸਿਰੀ ਮਹਲਾ ੩ ਘਰੁ ੪     ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥   ਅਰਥ:  ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ।  ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ।  ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ ) ਅਨੇਕਾਂ ਗੇੜ...

Hukamnama Sahib May 18,2022 @GS JHAMPUR

Image
ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥ ਅਰਥ:  ਹੇ ਮੇਰੇ ਪ੍ਰਭੂ! ਮੈਨੂੰ ਆਪਣੀ) ਮੇਹਰ ਦਾ ਜਲ ਦੇਹ।  ਹੇ ਹਰੀ! ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ।ਰਹਾਉ। ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧। ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂ...

Hukamnama Sahib May 17,2022 @GS JHAMPUR

Image
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥     ( ਪਿਛਲੇ ਕੀਤੇ ਕਰਮਾਂ ਅਨੁਸਾਰ )   ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ ; ( ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ )   ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥     ( ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ ;   ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥  ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ ;   ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ ;   ਮਨਮੁਖਾਂ ਦਾ ਕੋ...

ਹੁਕਮਨਾਮਾ ਸਾਹਿਬ ਮਈ 16,2022 @GS JHAMPUR

Image
ਸੂਹੀ ਮਹਲਾ ੧ ਘਰੁ ੬      ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥   ਅਰਥ:  ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ )  ।  ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ )  ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ...

Hukamnama Sahib May 15,2022@GS JHAMPUR

Image
ਰਾਗੁ ਸੂਹੀ ਮਹਲਾ ੧ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥ ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥ ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥ ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥ ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥ ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥ ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥ ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥ ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ ॥ ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥ ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥ ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥ ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥ ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥ ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥ ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥ ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥ ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥ ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥ ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥ ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ ॥ ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥ ਪਤਿ ਮਤਿ ਪੂਰੀ ਪੂਰਾ ਪਰਵਾਨ...