Hukamnama Sahib @GS JHAMPUR
- Get link
- X
- Other Apps
The daily Hukamnama Sahib from Sri Darbar Sahib Amritsar including translation in English and Punjabi audio ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥ ਅਰਥ: ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀ (ਜੀਵ) ਤੁਹਾਡੇ ਹਾਂ, ਤੁਸੀ ਸਾਡੇ ਪਾਲਣਹਾਰ ਪਿਤਾ ਹੋ।੧।ਰਹਾਉ। ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ) । ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ। ਹੇ ਨਾਨਕ! ਆਖ-) ਹੇ ਪ੍ਰਭੂ ਜੀ! ਮੇਹਰ ਦੀ ਨਿਗਾਹ ਨਾਲ ਮੇਰੇ ਵਲ ਤੱਕ, ਤਾ ਕਿ ਮੇਰਾ ਤਨ ਮੇਰਾ ਮਨ ਠੰਢਾ-ਠਾਰ ਹੋ ਜਾਏ।੨।੫।੧੨੧। BILAAVAL, FIFTH MEHL: If it pleases You, then cherish me. O Supreme Lord God, Transcendent Lord, O True Guru, I am Your child, and You are my Merciful Father.|| 1 || Pause || I am worthless; I have no virtues at all. I cannot understand Your actions. You alone know Your state and extent. My soul, body and property are all Yours. || 1 || You are the Inner-knower, the Searcher of hearts, the Primal Lord and Master; You know even what is unspoken. My body and mind are cooled and soothed, O Nanak, by God’s Glance of Grace. || 2 || 5 || 121 || --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------
Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
- Get link
- X
- Other Apps
Popular posts from this blog
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬ...
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥ ਸਲੋਕ ॥ ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥ ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥੧॥ ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥ ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥੨॥ ਛੰਤੁ ॥ ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥ ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥ ਘਰਿ ਨਾਹੁ ਨਿਹਚਲੁ ਅਨਦੁ ਸਖੀਏ ਚਰਨ ਕਮਲ ਪ੍ਰਫੁਲਿਆ ॥ ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥ ਵਡਭਾਗਿ ਪਾਇਆ ਦੁਖੁ ਗਵਾਇਆ ਭਈ ਪੂਰਨ ਆਸ ਜੀਉ ॥ ਬਿਨਵੰਤਿ ਨਾਨਕ ਸਰਣਿ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ॥੨॥ ਸਲੋਕ ॥ ਸਾਧਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ॥ ਕੋਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ ॥੧॥ ...
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ , ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ ...