Hukamnama Sahib Aug 01,2022@GS JHAMPUR
The daily Hukamnama Sahib from Sri Darbar Sahib Amritsar including English and Punjabi translation audio ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥, ਅਰਥ: ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ।1। ਰਹਾਉ। ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹ...