Posts

Showing posts from August, 2022

Hukamnama Sahib September 01,2022@GS JHAMPUR

Image
  ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥ ਅਰਥ: ਹੇ ਨਾਨਕ ਜੀ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ। (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ ॥੧॥ ਹੇ ਨਾਨਕ ਜੀ! ਜੋ ਮ niਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ॥੨॥ ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ ਜੀ! ਜੋ ਮਨੁੱਖ ਨਾਮ ਸਿਮਰਦਾ ...

Hukamnama Sahib September 01,2022

  ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥ ਅਰਥ: ਹੇ ਨਾਨਕ ਜੀ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ। (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ ॥੧॥ ਹੇ ਨਾਨਕ ਜੀ! ਜੋ ਮ niਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ॥੨॥ ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ ਜੀ! ਜੋ ਮਨੁੱਖ ਨਾਮ ਸਿਮਰਦਾ ...

ਹੁਕਮਨਾਮਾ ਸਾਹਿਬ 28 ਅਗਸਤ 2022@GS JHAMPUR

Image
  ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥   ਅਰਥ:  ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ।੧।ਰਹਾਉ। ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ ,  ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ।  ਮੈਨੂੰ ਮਰਨ ਦਾ ਡਰ (ਕਿਸੇ ਵੇਲੇ )  ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ।੧। ਹੇ ਭਾਈ! ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ ,  ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ।੨। ਹੇ ਨਾਨਕ! ਆਖ-ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜ...

Sangrand Hukamnama Sahib August 17,2022

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥  ਅਰਥ:  (ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲੱਗਦਾ ਹੈ ਉਹ ਭਟਕਣਾ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ, ਉਹ ਭਾਵੇਂ ਲੱਖਾਂ ਹਾਰ ਸਿੰਗਾਰ ਕਰੇ, (ਉਸ ਦੇ) ਕਿਸੇ ਕੰਮ ਨਹੀਂ ਆਉਂਦੇ। ਜਿਸ ਦਿਨ ਮਨੁੱਖ ਦਾ ਸਰੀਰ ਨਾਸ ਹੋਵੇਗਾ (ਜਦੋਂ ਮਨੁੱਖ ਮਰ ਜਾਇਗਾ) ਉਸ ਵੇਲੇ (ਸਾਰੇ ਸਾਕ-ਅੰਗ) ਆਖਣਗੇ ਕਿ ਇਹ ਹੁਣ ਗੁਜ਼ਰ ਗਿਆ ਹੈ। (ਲੋਥ ਅਪਵਿਤ੍ਰ ਪਈ ਹੈ, ਇਸ ਨੂੰ ਛੇਤੀ ਬਾਹਰ ਲੈ ਚੱਲੋ) । ਜਮਦੂਤ (ਜਿੰਦ ਨੂੰ) ਫੜ ਕੇ ਅੱਗੇ ਲਾ ਲੈਂਦੇ ਹਨ, ਕਿਸੇ ਨੂੰ (ਇਹ) ਭੇਤ ਨਹੀਂ ਦੱਸਦੇ (ਕਿ ਕਿੱਥੇ ਲੈ ਚੱਲੇ ਹਾਂ) । (ਜਿਨ੍ਹਾਂ ਸੰਬੰਧੀਆਂ ਨਾਲ (ਸਾਰੀ ਉਮਰ ਬੜਾ) ਪਿਆਰ ਬਣਿਆ ਰਹਿੰਦਾ ਹੈ ਉਹ ਪਲ ਵਿਚ ਹੀ ਸਾਥ ਛੱਡ ਬੈਠਦੇ ਹਨ। (ਮੌਤ ਆਈ ਵੇਖ ਕੇ ਮਨੁੱਖ) ਬੜਾ ਪਛੁਤਾਂਦਾ ਹੈ, ਉਸ ਦਾ ਸਰੀ...

Hukamnama Sahib August 04,2022

  ਸਲੋਕ ਮਃ ੩ ॥ ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥ ਅਰਥ:  ਸਤਿਗੁਰੂ ਦੇ ਸਨਮੁਖ ਰਹਿਣ 8 ਮਨੁੱਖ ਹਰ ਵੇਲੇ ਸਹਿਜ ਅਵਸਥਾ ਵਿਚ ਲਿਵ ਜੋੜ ਕੇ (ਭਾਵ, ਸਦਾ ਇਕਾਗਰ ਚਿੱਤ ਰਹਿ ਕੇ) ਸਦਾ ਸੱਚੇ ਪ੍ਰਭੂ ਨੂੰ ਸਿਮਰਦੇ ਹਨ, ਤੇ ਹੇਠ ਉਪਰ (ਸਭ ਥਾਈਂ) ਵਿਆਪਕ ਹਰੀ ਨੂੰ ਹਿਰਦੇ ਵਿਚ ਪ੍ਰੋ ਕੇ ਚੜ੍ਹਦੀ ਕਲਾ ਵਿਚ (ਰਹਿ ਕੇ) ਸਦਾ ਸੱਚੇ ਦੀ ਸਿਫ਼ਤਿ-ਸਾਲਾਹ ਕਰਦੇ ਹਨ। ਧੁਰੋਂ ਹੀ ਕਰਤਾਰ ਨੇ (ਉਹਨਾਂ ਲਈ) ਬਖ਼ਸ਼ਸ਼ (ਦਾ ਫ਼ੁਰਮਾਨ) ਲਿਖ ਦਿੱਤਾ ਹੈ (ਇਸ ਕਰਕੇ) ਉਹਨਾਂ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਵੱਸਦਾ ਹੈ, ਹੇ ਨਾਨਕ! ਉਸ ਪ੍ਰਭੂ ਨੇ ਆਪ ਹੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਵਿਚ ਮਿਲਾ ਲਿਆ ਹੈ।੧। ਮਃ ੩ ॥ ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥ ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥ ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥ ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥   ਅਰਥ:  ( ਜਦ ਤਾਈਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਿਰਦਾ ਨਾਹ ਭਿੱਜੇ ਤੇ ਪ੍ਰਭੂ ਦੀ ਬਖ਼ਸ਼ਸ਼ ਦਾ ਭਾਗੀ ਨਾਹ ਬਣੇ, ਤਦ ਤਾਈਂ ) ( ਚਾਹੇ) ਸਦਾ ਹਰ ਵੇਲੇ ਗੁਣ ਗਾਉਂਦਾ ਰਹੇ, (ਇਸ ਤਰ੍ਹਾਂ) ਕਹਿੰਦਿਆਂ ਤੇ ਕਥਦਿਆਂ ਹੱਥ ਨਹੀਂ ਮਿਲਦਾ, ਮੇਹਰ ਤੋਂ ਬਿਨਾ...

Hukamnama Sahib August 03,2022 @GS JHAMPUR

Image
The daily Hukamnama Sahib from Sri Darbar Sahib Amritsar including English and Punjabi translation audio  The daily Hukamnama Sahib from Sri Darbar Sahib Amritsar including English and Punjabi audio ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ...

Hukamnama Sahib August 02,2022@GS JHAMPUR

Image
The daily Hukamnama Sahib from Sri Darbar Sahib Amritsar including English and Punjabi translation audio  ਗਉੜੀ ਕਬੀਰ ਜੀ ॥ ਜਿਹ ਮਰਨੈ ਸਭੁ ਜਗਤੁ ਤਰਾਸਿਆ ॥ ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥ ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥ ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥ ਮਰਨੋ ਮਰਨੁ ਕਹੈ ਸਭੁ ਕੋਈ ॥ ਸਹਜੇ ਮਰੈ ਅਮਰੁ ਹੋਇ ਸੋਈ ॥੨॥ ਕਹੁ ਕਬੀਰ ਮਨਿ ਭਇਆ ਅਨੰਦਾ ॥ ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥ ਅਰਥ: ਜਿਸ ਮੌਤ ਨੇ ਸਾਰਾ ਸੰਸਾਰ ਡਰਾ ਦਿੱਤਾ ਹੋਇਆ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੈਨੂੰ ਸਮਝ ਆ ਗਈ ਹੈ ਕਿ ਉਹ ਮੌਤ ਅਸਲ ਵਿਚ ਕੀਹ ਚੀਜ਼ ਹੈ।1। ਹੁਣ ਮੈਂ ਜਨਮ ਮਰਨ ਵਿਚ ਕਿਉਂ ਪਵਾਂਗਾ? (ਭਾਵ, ਨਹੀਂ ਪਵਾਂਗਾ) (ਕਿਉਂਕਿ) ਮੇਰਾ ਮਨ ਆਪਾ-ਭਾਵ ਦੀ ਮੌਤ ਵਿਚ ਪਤੀਜ ਗਿਆ ਹੈ। (ਕੇਵਲ) ਉਹ ਮਨੁੱਖ ਸਦਾ ਜੰਮਦੇ ਮਰਦੇ ਰਹਿੰਦੇ ਹਨ ਜਿਨ੍ਹਾਂ ਨੇ ਪ੍ਰਭੂ ਨੂੰ ਨਹੀਂ ਪਛਾਣਿਆ (ਪ੍ਰਭੂ ਨਾਲ ਸਾਂਝ ਨਹੀਂ ਪਾਈ) ।1। ਰਹਾਉ। (ਦੁਨੀਆ ਵਿਚ) ਹਰੇਕ ਜੀਵ 'ਮੌਤ, ਮੌਤ' ਆਖ ਰਿਹਾ ਹੈ (ਭਾਵ, ਹਰੇਕ ਜੀਵ ਮੌਤ ਤੋਂ ਘਾਬਰ ਰਿਹਾ ਹੈ) , (ਪਰ ਜੋ ਮਨੁੱਖ) ਅਡੋਲਤਾ ਵਿਚ (ਰਹਿ ਕੇ) ਦੁਨੀਆ ਦੀਆਂ ਖ਼ਾਹਸ਼ਾਂ ਤੋਂ ਬੇਪਰਵਾਹ ਹੋ ਜਾਂਦਾ ਹੈ ਉਹ ਅਮਰ ਹੋ ਜਾਂਦਾ ਹੈ (ਉਸ ਨੂੰ ਮੌਤ ਡਰਾ ਨਹੀਂ ਸਕਦੀ) ।2। ਹੇ ਕਬੀਰ! ਆਖ– (ਗੁਰੂ ਦੀ ਕਿਰਪਾ ਨਾਲ ਮੇਰੇ) ਮਨ ਵਿਚ ਅਨੰਦ ਪੈਦਾ ਹੋ ਗਿਆ ਹੈ, ਮੇਰਾ ਭੁਲੇਖਾ ਦੂਰ ਹੋ ...

Hukamnama Sahib August 02,2022

  ਗਉੜੀ ਕਬੀਰ ਜੀ ॥ ਜਿਹ ਮਰਨੈ ਸਭੁ ਜਗਤੁ ਤਰਾਸਿਆ ॥ ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥ ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥ ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥ ਮਰਨੋ ਮਰਨੁ ਕਹੈ ਸਭੁ ਕੋਈ ॥ ਸਹਜੇ ਮਰੈ ਅਮਰੁ ਹੋਇ ਸੋਈ ॥੨॥ ਕਹੁ ਕਬੀਰ ਮਨਿ ਭਇਆ ਅਨੰਦਾ ॥ ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥ ਅਰਥ:  ਜਿਸ ਮੌਤ ਨੇ ਸਾਰਾ ਸੰਸਾਰ ਡਰਾ ਦਿੱਤਾ ਹੋਇਆ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੈਨੂੰ ਸਮਝ ਆ ਗਈ ਹੈ ਕਿ ਉਹ ਮੌਤ ਅਸਲ ਵਿਚ ਕੀਹ ਚੀਜ਼ ਹੈ।1। ਹੁਣ ਮੈਂ ਜਨਮ ਮਰਨ ਵਿਚ ਕਿਉਂ ਪਵਾਂਗਾ? (ਭਾਵ, ਨਹੀਂ ਪਵਾਂਗਾ) (ਕਿਉਂਕਿ) ਮੇਰਾ ਮਨ ਆਪਾ-ਭਾਵ ਦੀ ਮੌਤ ਵਿਚ ਪਤੀਜ ਗਿਆ ਹੈ। (ਕੇਵਲ) ਉਹ ਮਨੁੱਖ ਸਦਾ ਜੰਮਦੇ ਮਰਦੇ ਰਹਿੰਦੇ ਹਨ ਜਿਨ੍ਹਾਂ ਨੇ ਪ੍ਰਭੂ ਨੂੰ ਨਹੀਂ ਪਛਾਣਿਆ (ਪ੍ਰਭੂ ਨਾਲ ਸਾਂਝ ਨਹੀਂ ਪਾਈ) ।1। ਰਹਾਉ। (ਦੁਨੀਆ ਵਿਚ) ਹਰੇਕ ਜੀਵ 'ਮੌਤ, ਮੌਤ' ਆਖ ਰਿਹਾ ਹੈ (ਭਾਵ, ਹਰੇਕ ਜੀਵ ਮੌਤ ਤੋਂ ਘਾਬਰ ਰਿਹਾ ਹੈ) , (ਪਰ ਜੋ ਮਨੁੱਖ) ਅਡੋਲਤਾ ਵਿਚ (ਰਹਿ ਕੇ) ਦੁਨੀਆ ਦੀਆਂ ਖ਼ਾਹਸ਼ਾਂ ਤੋਂ ਬੇਪਰਵਾਹ ਹੋ ਜਾਂਦਾ ਹੈ ਉਹ ਅਮਰ ਹੋ ਜਾਂਦਾ ਹੈ (ਉਸ ਨੂੰ ਮੌਤ ਡਰਾ ਨਹੀਂ ਸਕਦੀ) ।2। ਹੇ ਕਬੀਰ! ਆਖ– (ਗੁਰੂ ਦੀ ਕਿਰਪਾ ਨਾਲ ਮੇਰੇ) ਮਨ ਵਿਚ ਅਨੰਦ ਪੈਦਾ ਹੋ ਗਿਆ ਹੈ, ਮੇਰਾ ਭੁਲੇਖਾ ਦੂਰ ਹੋ ਚੁਕਾ ਹੈ, ਤੇ ਪਰਮ ਸੁਖ (ਮੇਰੇ ਹਿਰਦੇ ਵਿਚ) ਟਿਕ ਗਿਆ ਹੈ।3। 20। ਸ਼ਬਦ ਦਾ ਭਾਵ:  ਜੋ ਮਨੁੱਖ ਪ੍ਰਭੂ ਦਾ ਸਿਮਰਨ ਕਰਦੇ ਹਨ ਉਹਨਾਂ ...