Hukamnama Sahib August 02,2022
ਗਉੜੀ ਕਬੀਰ ਜੀ ॥ ਜਿਹ ਮਰਨੈ ਸਭੁ ਜਗਤੁ ਤਰਾਸਿਆ ॥ ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥ ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥ ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥ ਮਰਨੋ ਮਰਨੁ ਕਹੈ ਸਭੁ ਕੋਈ ॥ ਸਹਜੇ ਮਰੈ ਅਮਰੁ ਹੋਇ ਸੋਈ ॥੨॥ ਕਹੁ ਕਬੀਰ ਮਨਿ ਭਇਆ ਅਨੰਦਾ ॥ ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥ ਅਰਥ: ਜਿਸ ਮੌਤ ਨੇ ਸਾਰਾ ਸੰਸਾਰ ਡਰਾ ਦਿੱਤਾ ਹੋਇਆ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੈਨੂੰ ਸਮਝ ਆ ਗਈ ਹੈ ਕਿ ਉਹ ਮੌਤ ਅਸਲ ਵਿਚ ਕੀਹ ਚੀਜ਼ ਹੈ।1। ਹੁਣ ਮੈਂ ਜਨਮ ਮਰਨ ਵਿਚ ਕਿਉਂ ਪਵਾਂਗਾ? (ਭਾਵ, ਨਹੀਂ ਪਵਾਂਗਾ) (ਕਿਉਂਕਿ) ਮੇਰਾ ਮਨ ਆਪਾ-ਭਾਵ ਦੀ ਮੌਤ ਵਿਚ ਪਤੀਜ ਗਿਆ ਹੈ। (ਕੇਵਲ) ਉਹ ਮਨੁੱਖ ਸਦਾ ਜੰਮਦੇ ਮਰਦੇ ਰਹਿੰਦੇ ਹਨ ਜਿਨ੍ਹਾਂ ਨੇ ਪ੍ਰਭੂ ਨੂੰ ਨਹੀਂ ਪਛਾਣਿਆ (ਪ੍ਰਭੂ ਨਾਲ ਸਾਂਝ ਨਹੀਂ ਪਾਈ) ।1। ਰਹਾਉ। (ਦੁਨੀਆ ਵਿਚ) ਹਰੇਕ ਜੀਵ 'ਮੌਤ, ਮੌਤ' ਆਖ ਰਿਹਾ ਹੈ (ਭਾਵ, ਹਰੇਕ ਜੀਵ ਮੌਤ ਤੋਂ ਘਾਬਰ ਰਿਹਾ ਹੈ) , (ਪਰ ਜੋ ਮਨੁੱਖ) ਅਡੋਲਤਾ ਵਿਚ (ਰਹਿ ਕੇ) ਦੁਨੀਆ ਦੀਆਂ ਖ਼ਾਹਸ਼ਾਂ ਤੋਂ ਬੇਪਰਵਾਹ ਹੋ ਜਾਂਦਾ ਹੈ ਉਹ ਅਮਰ ਹੋ ਜਾਂਦਾ ਹੈ (ਉਸ ਨੂੰ ਮੌਤ ਡਰਾ ਨਹੀਂ ਸਕਦੀ) ।2। ਹੇ ਕਬੀਰ! ਆਖ– (ਗੁਰੂ ਦੀ ਕਿਰਪਾ ਨਾਲ ਮੇਰੇ) ਮਨ ਵਿਚ ਅਨੰਦ ਪੈਦਾ ਹੋ ਗਿਆ ਹੈ, ਮੇਰਾ ਭੁਲੇਖਾ ਦੂਰ ਹੋ ਚੁਕਾ ਹੈ, ਤੇ ਪਰਮ ਸੁਖ (ਮੇਰੇ ਹਿਰਦੇ ਵਿਚ) ਟਿਕ ਗਿਆ ਹੈ।3। 20। ਸ਼ਬਦ ਦਾ ਭਾਵ: ਜੋ ਮਨੁੱਖ ਪ੍ਰਭੂ ਦਾ ਸਿਮਰਨ ਕਰਦੇ ਹਨ ਉਹਨਾਂ ਨੂੰ ਮੌਤ ਦਾ ਡਰ ਨਹੀਂ ਰਹਿੰਦਾ; ਬਾਕੀ ਸਾਰਾ ਜਹਾਨ ਮੌਤ ਤੋਂ ਡਰ ਰਿਹਾ ਹੈ। 20। GAUREE, KABEER JEE: |
That death which terrifies the entire world — the nature of that death has been revealed to me, through the Word of the Guru’s Shabad. || 1 || Now, how shall I die? My mind has already accepted death. Those who do not know the Lord, die over and over again, and then depart. || 1 || Pause || Everyone says, “I will die, I will die.” But he alone becomes immortal, who dies with intuitive understanding. || 2 || Says Kabeer, my mind is filled with bliss; my doubts have been eliminated, and I am in ecstasy. || 3 || 20 || |