Posts

Showing posts from September, 2022

#2022#Sep#30#hukamnamasahib

  ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥   ਅਰਥ:  ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ।  ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ ,  ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ ? ( ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ...

#2022 #sep 29#hukamnamasahib

Image
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥ ਅਰਥ:  ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।੧।ਰਹਾਉ। ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ-ਇਹੀ ਹੈ ਹਰੀ-ਪ...

Hukamnama Sahib September 21,2022@GS JHAMPUR #hukamnamasahib

Image
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥   ਅਰਥ:  ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ )  । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ( ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ !  ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁ...

Sangrand and Hukamnama Sahib @GS JHAMPUR #sangrand #hukamnamasahib

Image

Hukamnama Sahib September 08,2022@GS JHAMPUR #amritsar

Image
  ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥   ਅਰਥ:  ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ। ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ )  ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸ...