Posts

Showing posts from October, 2022
  ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥ । SORAT’H, FIFTH MEHL: I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 || ਅਰਥ:  ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ। ( ਹੇ ਭਾਈ! ਜੇਹੜਾ ਭੀ...

Hukamnama Sahib oct 24,2022

BILAAVAL, FOURTH MEHL: Meditate on the cool water of the Name of the Lord, Har, Har. Perfume yourself with the fragrant scent of the Lord, the sandalwood tree. Joining the Society of the Saints, I have obtained the supreme status. I am just a castor-oil tree, made fragrant by their association. || 1 || Meditate on the Lord of the Universe, the Master of the world, the Lord of creation. Those humble beings who seek the Lord’s Sanctuary are saved, like Prahlaad; they are emancipated and merge with the Lord. || 1 || Pause || Of all plants, the sandalwood tree is the most sublime. Everything near the sandalwood tree becomes fragrant like sandalwood. The stubborn, false faithless cynics are dried up; their egotistical pride separates them far from the Lord. || 2 || Only the Creator Lord Himself knows the state and condition of everyone; the Lord Himself makes all the arrangements. One who meets the True Guru is transformed into gold. Whatever is pre-ordained, is not erased by erasing. || 3 ...

#hukamnamasahib @GS JHAMPUR Oct 21,2022

Image
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥   ਅਰਥ:  ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ )  । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ( ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ !  ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁ...

Hukamnama Sahib Oct 19,2022

The daily Hukamnama Sahib and Sangrand Hukamnama Sahib from Sri Darbar Sahib Amritsar including translation in English and Punjabi audio  ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥   ਅਰਥ:  ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ।  ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ।  (ਹੇ ਭਾਈ !) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍...

Sangrand Hukamnama Sahib

  ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥  ਅਰਥ:  ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। (ਦੁਖੀ ਜੀਵ ਦੀ ਆਪ...

Oct 15,2022 Hukamnama Sahib

    ਧਨਾਸਰੀ ਮਹਲਾ ੫ ਘਰੁ ੬ ਅਸਟਪਦੀ      ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥   ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥   ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ...

Hukamnama Sahib oct 14,2022

 The daily Hukamnama Sahib from Sri Darbar Sahib Amritsar including Translation in Punjabi and English audio ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥ ਅਰਥ: ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।੧।ਰਹਾਉ। ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ)...

Hukamnama Sahib Oct 12,#2022 #hukamnamasahib

Image
 ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥ ਅਰਥ: ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ। ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ...

#2022 #oct06#hukamnamasahib

Image
  ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥   ਅਰਥ:  ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ। ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ )  ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸ...