Nov 16,2022 Sangrand and Hukamnama Sahib
BAARAH MAAHAA ~ THE TWELVE MONTHS: MAAJH, FIFTH MEHL, FOURTH HOUSE: ONE UNIVERSAL CREATOR GOD. BY THE GRACE OF THE TRUE GURU: ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥ ਅਰਥ: ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ। ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ। ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ...