Posts

Showing posts from December, 2022

Sangrand and Hukamnama Sahib 16.12.2022

  ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥ ਅਰਥ:  ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ, (ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ। ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ, ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਚੁੱਭੀ ਲਾਈ ਹੈ। ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ। ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿੱਛੁੜਦੀ...

Dec 02,2022 Hukamnama Sahib

The daily Hukamnama sahib from Sri Darbar Sahib Amritsar including Punjabi and English translation audio RAAG SORAT’H, THE WORD OF DEVOTEE KABEER JEE, FIRST HOUSE: ONE UNIVERSAL CREATOR GOD. BY THE GRACE OF THE TRUE GURU: ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ...