Feb 01,2023 Hukamnama Sahib
ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ ਅਰਥ: ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ।ਰਹਾਉ। ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ।੧। ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾਈ! ਗੁਰੂ...