Feb 23,2023 Hukamnama Sahib
The daily Hukamnama Sahib and Sangrand Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ। (ਹੇ ਭਾਈ !) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍...