Posts

Showing posts from April, 2023

April 26,2023 Hukamnama Sahib

Image
The daily Hukamnama sahib from Sri Darbar Sahib Amritsar including Punjabi and English translation audio ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥  ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥  ਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧। ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥  ਅਰਥ: ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼...

April 21,2023 Hukamnama Sahib

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥   ਅਰਥ:  ( ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ ,)  ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ )  । ੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ?  ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ...