Posts
Showing posts from April, 2023
April 26,2023 Hukamnama Sahib
- Get link
- X
- Other Apps
The daily Hukamnama sahib from Sri Darbar Sahib Amritsar including Punjabi and English translation audio ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧। ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਅਰਥ: ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼...
April 23,2023 hukamnama sahib
- Get link
- X
- Other Apps
The ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ...
April 21,2023 Hukamnama Sahib
- Get link
- X
- Other Apps
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ ਅਰਥ: ( ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ ) । ੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ...
April 17,2023 Hukamnama Sahib
- Get link
- X
- Other Apps
ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਅਰਥ: ( ਸੰਸਾਰ -) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧। ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਅਰਥ: ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ )। ੨। ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥ ਅਰਥ: ( ਹੇ ਪ੍ਰਭੂ !) ਤ...
- Get link
- X
- Other Apps
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥ ਅਰਥ: (ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ, ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ, (ਇਸ ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ) ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ? ਨਾਹ ਪੁਤ੍ਰ, ਨਾਹ ਇਸਤ੍ਰੀ, ਨਾਹ ਧਨ, ਕੋਈ ਭੀ ਮਨੁੱਖ ਦੇ ਨਾਲ ਨਹੀਂ ਨਿਭਦਾ ਇਕ ਅਬਿਨਾਸੀ ਪਰਮਾਤਮਾ ਹੀ ਅਸਲ ਸਾਥੀ ਹੈ। ਨਾਸਵੰਤ ਧੰਧੇ ਦਾ ਮੋਹ (ਸਾਰੀ ਲੁਕਾਈ ਨੂੰ ਹੀ) ਵਿਆਪ ਰਿਹਾ ਹੈ, (ਮਾਇਆ ਦੇ ਮੋਹ ਵਿਚ) ਮੁੜ ਮੁੜ ਫਸ ਕੇ ਸਾਰੀ ਲੁਕਾਈ ਹੀ (ਆਤਮਕ ਮੌਤੇ) ਮਰ ਰਹੀ ਹੈ। ਇਕ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਜਿਤਨੇ ਭੀ ਕਰਮ ਇਥੇ ਕਰ...
- Get link
- X
- Other Apps
ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥ ਅਰਥ: ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧। ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ...
April 07,2023 Hukamnama Sahib
- Get link
- X
- Other Apps
ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ , ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ ; ( ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧। ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ ਅਰਥ: ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤ...
April 05 Hukamnama Sahib
- Get link
- X
- Other Apps
The daily Hukamnama sahib from Sri Darbar Sahib Amritsar including Punjabi and English translation audio ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜ...