Posts

Showing posts from June, 2023

Sing the Glorious Praises of the Perfect, Imperishable Lord,

Image
ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥ ਪੰਜਾਬੀ ਵਿਆਖਿਆ: ਸੋਰਠਿ ਮਹਲਾ ੫ ॥ (ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ । (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕੋ੍ਰਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ । (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ । ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ । (ਹੇ ਭਾਈ! ਤੂੰ ਭੀ ਗੁਰੂ ਦੀ...

June 28,2023Hukamnama Sahib

  ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ...

June 25,2023 Hukamnama Sahib

  ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥  ਅਰਥ: ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ। ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ...

June 23,2023 Hukamnama Sahib

   ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥   ਅਰਥ:  ( ਜਗਤ ਦੁੱਖਾਂ ਦਾ ਸਮੁੰਦਰ ਹੈ ,  ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ )  ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। ( ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼...
   ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥   ਅਰਥ:  ( ਜਗਤ ਦੁੱਖਾਂ ਦਾ ਸਮੁੰਦਰ ਹੈ ,  ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ )  ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। ( ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼...

June 17 2023 Hukamnama Sahib

  ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: Th...
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥   ਅਰਥ:  ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ )  ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ।  ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ )  । ੧।ਰਹਾਉ। ਹੇ ਮਿੱਤਰ! ਜਦੋਂ ਮਨੁੱਖ ) !  ਸੁਖ ਵਿਚ (ਹੁੰਦਾ ਹੈ ,  ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ ,  ਤੇ , ( ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ , ( ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ ) ,  ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ , ( ਇਸਤ੍ਰੀ ਉ...

June 14,2023 Hukamnama Sahib

  ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥   ਅਰਥ:  ( ਜਗਤ ਦੁੱਖਾਂ ਦਾ ਸਮੁੰਦਰ ਹੈ ,  ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ )  ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। ( ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤ...
  ਧਨਾਸਰੀ ਮਹਲਾ ੧  ॥  ਜੀਉ ਤਪਤੁ ਹੈ ਬਾਰੋ ਬਾਰ  ॥  ਤਪਿ ਤਪਿ ਖਪੈ ਬਹੁਤੁ ਬੇਕਾਰ  ॥  ਜੈ ਤਨਿ ਬਾਣੀ ਵਿਸਰਿ ਜਾਇ  ॥  ਜਿਉ ਪਕਾ ਰੋਗੀ ਵਿਲਲਾਇ  ॥ ੧ ॥  ਬਹੁਤਾ ਬੋਲਣੁ ਝਖਣੁ ਹੋਇ  ॥  ਵਿਣੁ ਬੋਲੇ ਜਾਣੈ ਸਭੁ ਸੋਇ  ॥ ੧ ॥  ਰਹਾਉ  ॥  ਜਿਨਿ ਕਨ ਕੀਤੇ ਅਖੀ ਨਾਕੁ  ॥  ਜਿਨਿ ਜਿਹਵਾ ਦਿਤੀ ਬੋਲੇ ਤਾਤੁ  ॥  ਜਿਨਿ ਮਨੁ ਰਾਖਿਆ ਅਗਨੀ ਪਾਇ  ॥  ਵਾਜੈ ਪਵਣੁ ਆਖੈ ਸਭ ਜਾਇ  ॥ ੨ ॥  ਜੇਤਾ ਮੋਹੁ ਪਰੀਤਿ ਸੁਆਦ  ॥  ਸਭਾ ਕਾਲਖ ਦਾਗਾ ਦਾਗ  ॥  ਦਾਗ ਦੋਸ ਮੁਹਿ ਚਲਿਆ ਲਾਇ  ॥  ਦਰਗਹ ਬੈਸਣ ਨਾਹੀ ਜਾਇ  ॥ ੩ ॥  ਕਰਮਿ ਮਿਲੈ ਆਖਣੁ ਤੇਰਾ ਨਾਉ  ॥  ਜਿਤੁ ਲਗਿ ਤਰਣਾ ਹੋਰੁ ਨਹੀ ਥਾਉ  ॥  ਜੇ ਕੋ ਡੂਬੈ ਫਿਰਿ ਹੋਵੈ ਸਾਰ  ॥  ਨਾਨਕ ਸਾਚਾ ਸਰਬ ਦਾਤਾਰ  ॥ ੪ ॥ ੩ ॥ ੫ ॥ ਅਰਥ:  ( ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ ।  ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ । ੧ । ...

June 09,2023 Hunkamnama Sahib

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩      ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥   ਅਰਥ:  ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ ;  ਫੁੱਲ ਭੌਰੇ ਨੇ (ਸੁੰਘ ਕੇ )  ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ ,  ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ )। ੧। ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ ?  ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ )  ਨਹੀਂ (ਸਕਦਾ )।   ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ ? । ੧।ਰਹਾਉ। ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ ) ,  ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ।੨। ਸੁਗੰਧੀ ਆ ਜ...

June 04,2023 Hukamnama Sahib

  ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥     ( ਪਿਛਲੇ ਕੀਤੇ ਕਰਮਾਂ ਅਨੁਸਾਰ )   ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ ; ( ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ )   ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥     ( ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ ;   ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥  ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ ;   ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ ;   ਮਨਮੁਖਾ...