ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧। ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ !) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ। ( ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ...
Posts
Showing posts from July, 2023
July 16,2023 Hukamnama Sahib
- Get link
- X
- Other Apps
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਅਰਥ: ਸਲੋਕੁ। ਹੇ ਨਾਨਕ! ਆਖ -) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕ...