Posts
Showing posts from August, 2023
- Get link
- X
- Other Apps
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ ਅਰਥ: ( ਜਗਤ ਦੁੱਖਾਂ ਦਾ ਸਮੁੰਦਰ ਹੈ , ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। ( ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤ...
- Get link
- X
- Other Apps
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ( ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ...
Aug 06,2023 Hukamnama Sahib
- Get link
- X
- Other Apps
The daily Hukamnama Sahib from Sri Darbar Sahib Amritsar including Translation in Punjabi and English audio ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥ ਅਰਥ: ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।੧।ਰਹਾਉ। ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪ...
- Get link
- X
- Other Apps
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ( ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ...
- Get link
- X
- Other Apps
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ( ਪਿਛਲੇ ਕੀਤੇ ਕਰਮਾਂ ਅਨੁਸਾਰ ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ ; ( ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ( ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ ; ਮਨਮੁਖਾ...