ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ ਅਰਥ: ਹੇ (ਮੇਰੇ ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ , ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ !) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ।ਰਹਾਉ। ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹ ੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (...
Posts
Showing posts from October, 2023
- Get link
- X
- Other Apps
The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾ...
- Get link
- X
- Other Apps
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ...
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥
- Get link
- X
- Other Apps
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥ ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ , ( ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ।੧। ( ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ , ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ।੧। ( ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਹੇ ਨਾਨਕ! ਆਖ -) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾ...