Posts

Showing posts from October, 2023
  ਸੋਰਠਿ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥   ਅਰਥ:  ਹੇ (ਮੇਰੇ )  ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ ,  ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ !)  ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ।ਰਹਾਉ। ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹ ੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (...
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥   ਅਰਥ:  ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ।  ਹੇ ਪ੍ਰਭੂ! ਅਸਾਂ ਜੀਵਾਂ ਨੂੰ )  ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ )  ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ...
  ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ:  ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ।  ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ )  ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ ,  ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆ...
  ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥     ( ਪਿਛਲੇ ਕੀਤੇ ਕਰਮਾਂ ਅਨੁਸਾਰ )   ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ ; ( ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ )   ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥     ( ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ ;   ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥  ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ ;   ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ ;   ਮਨਮੁਖਾ...
  The daily Hukamnama Sahib from Sri Darbar Sahib Amritsar including English and Punjabi translation audio   ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾ...
   ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥  ਅਰਥ:  ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। (ਦੁਖੀ ਜੀਵ...
  ਸੋਰਠਿ ਮਹਲਾ ੩ ਘਰੁ ੧ ਤਿਤੁਕੀ      ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ...

ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥

  ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥   ਅਰਥ:  ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ , ( ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ।੧। ( ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ ,  ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ।੧। ( ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਹੇ ਨਾਨਕ! ਆਖ -)  ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾ...