Posts

Showing posts from November, 2023

Hukamnama Sahib 20 Nov 2023

Image
  ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥   ਅਰਥ:  ਸਲੋਕੁ।  ਹੇ ਨਾਨਕ! ਆਖ -)  ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ ?  ਮੇਰੇ ਅੰਦਰ ਅਣਗਿਣਤ ਔਗੁਣ ਹਨ।  ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕ...
ਰਾਗੁ ਧਨਾਸਿਰੀ ਮਹਲਾ ੩ ਘਰੁ ੪      ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥   ਅਰਥ:  ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ।  ਤੂੰ ਸਾਰੇ ਜਗਤ ਦਾ ਮੂਲ ਹੈਂ ;  ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ।  ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ )  ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨ...