Posts
Showing posts from November, 2023
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥
- Get link
- X
- Other Apps
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ( ਪਿਛਲੇ ਕੀਤੇ ਕਰਮਾਂ ਅਨੁਸਾਰ ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ ; ( ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ( ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ ; ਮਨਮੁਖਾਂ ਦਾ ਕੋ...
Hukamnama Sahib 20 Nov 2023
- Get link
- X
- Other Apps
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਅਰਥ: ਸਲੋਕੁ। ਹੇ ਨਾਨਕ! ਆਖ -) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕ...
- Get link
- X
- Other Apps
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨ...
- Get link
- X
- Other Apps
BAARAH MAAHAA ~ THE TWELVE MONTHS: MAAJH, FIFTH MEHL, FOURTH HOUSE: ONE UNIVERSAL CREATOR GOD. BY THE GRACE OF THE TRUE GURU: ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥ ਅਰਥ: ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ। ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ। ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ...
Nov 15,2023 Hukamnama Sahib
- Get link
- X
- Other Apps
The daily Hukamnama sahib from Sri Darbar Sahib Amritsar including Punjabi and English translation audio ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ...
- Get link
- X
- Other Apps
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧। ਰਹਾਉ। ( ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧। ( ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰ...
- Get link
- X
- Other Apps
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ...
- Get link
- X
- Other Apps
ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧। ( ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡ...