Posts

Showing posts from December, 2023

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ...

Image
  ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥   ਅਰਥ:  ਸਲੋਕੁ।  ਹੇ ਨਾਨਕ! ਆਖ -)  ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ ?  ਮੇਰੇ ਅੰਦਰ ਅਣਗਿਣਤ ਔਗੁਣ ਹਨ।  ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕ...
Image
   ਸੋਰਠਿ ਮਹਲਾ ੩ ਘਰੁ ੧ ਤਿਤੁਕੀ      ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾ...
Image
  ਰਾਗੁ ਧਨਾਸਿਰੀ ਮਹਲਾ ੩ ਘਰੁ ੪      ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥   ਅਰਥ:  ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ।  ਤੂੰ ਸਾਰੇ ਜਗਤ ਦਾ ਮੂਲ ਹੈਂ ;  ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ।  ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ )  ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ...
  The daily Hukamnama Sahib and Sangrand Hukamnama Sahib from Sri Darbar Sahib Amritsar including translation in English and Punjabi audio  ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥   ਅਰਥ:  ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ।  ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ।  (ਹੇ ਭਾਈ !) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ...